08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹਲਕਾ ਖਰੜ 'ਚ ਪੰਚਾਇਤ ਸੰਮਤੀ ਦੇ ਜੇਤੂ ਉਮੀਦਵਾਰਾਂ ਨਾਲ ਸੁਖਬੀਰ ਸਿੰਘ ਬਾਦਲ ਨੇ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਸਮੇ ਵਿਧਾਨ ਸਭਾ ਹਲਕਾ ਖਰੜ ਦੇ ਆਗੂ | ਤਸਵੀਰ : ਗੁਰਮੁੱਖ ਸਿੰਘ ਮਾਨ <br/> 26-01-2026
ਖਰੜ, 25 ਜਨਵਰੀ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ 'ਚ ਪੰਚਾਇਤ ਸੰਮਤੀ ਦੇ ਵੱਖ-ਵੱਖ ਜ਼ੋਨਾਂ ਤੋਂ ਜੇਤੂ ਉਮੀਦਵਾਰਾਂ ਨਾਲ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਐਨ. ਕੇ. ਸ਼ਰਮਾ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਲਾਕਾਤ ਕੀਤੀ | ਇਸ ਮੌਕੇ ਪਾਰਟੀ ਪ੍ਰਧਾਨ ਨੇ ਸਮੂਹ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਲਈ ਥਾਪੜਾ ਦਿੱਤਾ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਬਲੌਂਗੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਜਥੇਦਾਰ ਪਰਮਿੰਦਰ ਸਿੰਘ ਸੋਹਾਣਾ, ਰਵਿੰਦਰ ਸਿੰਘ ਖੇੜਾ, ਸ਼ਿਆਮ ਲਾਲ ਮਾਜਰੀਆਂ ਸਮੇਤ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਆਗੂ ਹਰਜੀਤ ਸਿੰਘ ਮਿੰਟਾ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਜਨਮ ਦਿਨ ਦੀ ਵਧਾਈ <br/> ਅਗਲੀ ਖ਼ਬਰ 26 ਜਨਵਰੀ ਨੂੰ ਲੈ ਕੇ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।