11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੀ. ਐਸ. ਐਮ. ਐਸ. ਯੂ. ਵਲੋਂ ਮੰਗਾਂ ਨੂੰ ਲੈ ਕੇ ਸਮੂਹ ਵਿਧਾਇਕਾਂ ਤੇ ਲੋਕ ਸਭਾ ਮੈਂਬਰਾਂ ਨੂੰ ਚੇਤਾਵਨੀ ਪੱਤਰ ਸੌਂਪਣ ਦਾ ਐਲਾਨ <br/>

ਅਜੀਤ ਡੈਸਕ 26-01-2026
ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਇਕ ਬਹੁਤ ਹੀ ਅਹਿਮ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਪੰਜਾਬ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਪੰਜਾਬ ਤਰਸੇਮ ਭੱਠਲ ਦੀ ਅਗਵਾਈ ਹੇਠ ਹੋਈ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਦੱਸਿਆ ਕਿ ਇਸ ਮੀਟਿੰਗ 'ਚ ਫ਼ੈਸਲਾ ਕੀਤਾ ਗਿਆ ਕਿ 27 ਜਨਵਰੀ ਤੋਂ 4 ਫਰਵਰੀ ਤੱਕ ਜ਼ਿਲ੍ਹਾ ਲੀਡਰਸ਼ਿਪ ਵਲੋਂ ਆਪਣੇ-ਆਪਣੇ ਜ਼ਿਲਿ੍ਹਆਂ ਦੇ ਸਮੂਹ ਵਿਧਾਇਕਾਂ ਅਤੇ ਲੋਕ ਸਭਾ ਮੈਂਬਰਾਂ ਨੂੰ ਚੇਤਾਵਨੀ ਪੱਤਰ ਸਮੇਤ ਮੰਗ ਪੱਤਰ ਸੌਂਪੇ ਜਾਣਗੇ | ਇਸ ਦੇ ਨਾਲ-ਨਾਲ ਸੂਬਾ ਲੀਡਰਸ਼ਿਪ ਵਲੋਂ ਹਰ ਰਾਜਨੀਤਿਕ ਪਾਰਟੀ ਦੇ ਸੂਬਾਈ ਪ੍ਰਧਾਨਾਂ ਅਤੇ ਪੰਜਾਬ ਸਰਕਾਰ ਨੂੰ ਵੀ ਚੇਤਾਵਨੀ ਪੱਤਰ ਜਾਰੀ ਕੀਤਾ ਜਾਵੇਗਾ | ਇਸ ਮੌਕੇ ਯੂਨੀਅਨ ਨੇ ਸਾਫ਼ ਕੀਤਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਨ੍ਹਾਂ ਨੂੰ ਆਉਣ ਵਾਲੇ ਸਮੇਂ 'ਚ ਸਰਕਾਰੀ ਮਸ਼ੀਨਰੀ ਜਾਮ ਕਰਨ ਵਰਗੇ ਸਖ਼ਤ ਐਕਸ਼ਨ ਲਈ ਮਜ਼ਬੂਰ ਹੋਣਾ ਪਵੇਗਾ | ਇਸਤੋਂ ਇਲਾਵਾ 5 ਅਤੇ 6 ਫਰਵਰੀ ਨੂੰ ਜ਼ਿਲ੍ਹਾ ਪੱਧਰ 'ਤੇ ਹਰ ਵਿਭਾਗ ਦੇ ਕਲੈਰੀਕਲ ਕਰਮਚਾਰੀ ਵਲੋਂ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਆਪਣੇ ਰੋਸ ਪ੍ਰਗਟ ਕਰਦੇ ਹੋਏ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 7 ਫਰਵਰੀ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ੀ ਐਕਸ਼ਨ ਪ੍ਰੋਗਰਾਮ ਤੈਅ ਕੀਤੇ ਜਾਣਗੇ |

ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਧਰਮਗੜ੍ਹ 'ਚ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਅਟਾਰੀ ਸਰਹੱਦ 'ਤੇ ਭਾਰਤ ਵਲੋਂ ਸਾਈਕਲ ਰੈਲੀ, ਭੰਗੜਾ, ਯੋਗਾ, ਮਲਖੰਭ, ਗਤਕਾ, ਰੱਸੀ ਟੱਪਣ ਦੇ ਹੋਏ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।