11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਧਰਮਗੜ੍ਹ 'ਚ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 26-01-2026
ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼-ਭਗਤੀ ਨਾਲ ਭਰਪੂਰ ਕਵਿਤਾਵਾਂ, ਦੇਸ਼ ਭਗਤੀ ਦੇ ਗੀਤ ਤੇ ਸੱਭਿਆਚਾਰਕ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਭਨਾਂ ਦਾ ਮਨ ਮੋਹ ਲਿਆ | ਇਸ ਦੌਰਾਨ ਪ੍ਰੋਗਰਾਮ ਵੇਖ ਰਹੇ ਵਿਦਿਆਰਥੀਆਂ ਨੇ ਹੱਥਾਂ 'ਚ ਤਿਰੰਗਾ ਫੜਿਆ ਹੋਇਆ ਸੀ ਅਤੇ ਉਹ ਹਵਾ 'ਚ ਲਹਿਰਾ ਕੇ ਆਪਣੀ ਦੇਸ਼ ਭਗਤੀ ਦੀ ਭਾਵਨਾ ਦਰਸਾ ਰਹੇ ਸਨ | ਉਕਤ ਪ੍ਰੋਗਰਾਮ ਦੌਰਾਨ ਸਕੂਲ ਦੇ ਐਮ. ਡੀ. ਅਮਰਜੀਤ ਸਿੰਘ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਪ੍ਰਤੀ ਵਫਾਦਾਰੀ ਨਿਭਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |


ਪਿਛਲੀ ਖ਼ਬਰ ਫੈਕਟਰੀਆਂ ਦੀ ਲਾਪ੍ਰਵਾਹੀ ਤੇ ਕੱਚੀਆਂ ਪਾਰਕਿੰਗਾਂ ਕਾਰਨ ਡੇਰਾਬੱਸੀ-ਬਰਵਾਲਾ ਰੋਡ ਬਣਿਆ ਹਾਦਸਿਆਂ ਦਾ ਗੜ੍ਹ <br/> ਅਗਲੀ ਖ਼ਬਰ ਪੀ. ਐਸ. ਐਮ. ਐਸ. ਯੂ. ਵਲੋਂ ਮੰਗਾਂ ਨੂੰ ਲੈ ਕੇ ਸਮੂਹ ਵਿਧਾਇਕਾਂ ਤੇ ਲੋਕ ਸਭਾ ਮੈਂਬਰਾਂ ਨੂੰ ਚੇਤਾਵਨੀ ਪੱਤਰ ਸੌਂਪਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।