11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੈਂਗਸਟਰਾਂ 'ਤੇ ਵਾਰ' ਦਾ 11ਵਾਂ ਦਿਨ ਪੰਜਾਬ ਪੁਲਿਸ ਨੇ 795 ਥਾਵਾਂ 'ਤੇ ਕੀਤੀ ਛਾਪੇਮਾਰੀ 3 ਹਥਿਆਰਾਂ ਸਮੇਤ 201 ਕਾਬੂ <br/>

ਅਜੀਤ ਡੈਸਕ 31-01-2026
ਚੰਡੀਗੜ੍ਹ, 30 ਜਨਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਿਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 795 ਛਾਪੇਮਾਰੀਆਂ ਕੀਤੀਆਂ | ਜਾਣਕਾਰੀ ਅਨੁਸਾਰ, 'ਗੈਂਗਸਟਰਾਂ 'ਤੇ ਵਾਰ' ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇਕ ਫੈਸਲਾਕੁੰਨ ਜੰਗ– 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ | ਇਸ ਤਹਿਤ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਇਸ ਮੁਹਿੰਮ ਦੇ 11ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਹਥਿਆਰ ਬਰਾਮਦ ਕੀਤੇ | ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 3721 ਹੋ ਗਈ ਹੈ | ਇਸ ਤੋਂ ਇਲਾਵਾ, 197 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 312 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਕੋਈ ਗਿ੍ਫ਼ਤਾਰੀ ਹੁੰਦੀ ਹੈ ਤਾਂ ਉਸ ਵਿਅਕਤੀ ਨੂੰ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 335ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 107 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 53.6 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਅਫ਼ੀਮ, 14 ਕਿਲੋਗ੍ਰਾਮ ਗਾਂਜਾ, 9350 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸ ਦੇ ਨਾਲ, 335 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 47,119 ਹੋ ਗਈ ਹੈ | 'ਡੀ-ਅਡਿਕਸ਼ਨ' ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ |



ਪਿਛਲੀ ਖ਼ਬਰ ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਸਾਕਾਰ ਕਰਨ ਨੂੰ ਕੰਮ ਕਰ ਰਹੀ ਸਰਕਾਰ- ਨਾਇਬ ਸੈਣੀ <br/> ਅਗਲੀ ਖ਼ਬਰ ਮਾਮਲਾ ਡਿਜੀਟਲ ਅਰੇਸਟ ਦੇ ਨਾਂਅ 'ਤੇ 85 ਲੱਖ ਦੀ ਠੱਗੀ ਦਾ, ਇਕ ਹੋਰ ਮੁਲਜ਼ਮ ਬੈਂਗਲੁਰੂ ਤੋਂ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।