11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਦੇ ਸਥਾਪਨਾ ਦਿਵਸ ਸੰਬੰਧੀ 3 ਰੋਜ਼ਾ ਸਮਾਗਮ ਕਰਵਾਇਆ <br/>

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਦੇ ਸਥਾਪਨਾ ਦਿਵਸ ਦੀ ਸਮਾਪਤੀ ਸਮਾਗਮ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦੇ ਗੁਰਦੇਵ ਸਿੰਘ, ਡਾ. ਬੀਰੇਂਦਰ ਕੌਰ, ਜਸਮੇਰ ਸਿੰਘ ਬਾਲਾ, ਐਡਵੋਕੇਟ ਕਰਨਦੀਪ ਸਿੰਘ ਚੀਮਾ ਤੇ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਆਦਿ | ਤਸਵੀਰ : ਗੁਰਿੰਦਰ ਸਿੰਘ <br/> 31-01-2026
ਚੰਡੀਗੜ੍ਹ, 30 ਜਨਵਰੀ (ਪ੍ਰੋ. ਅਵਤਾਰ ਸਿੰਘ)–ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਦੇ 61ਵੇਂ ਸਥਾਪਨਾ ਦਿਵਸ ਦੀ ਸਮਾਪਤੀ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੈਤਿਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਤੇ ਸਿੱਖ ਗੁਰੂਆਂ ਦੀ ਵਿਰਾਸਤ ਨੂੰ ਸੰਭਾਲਣ ਲਈ ਕਾਲਜ ਦੀ ਭੂਮਿਕਾ ਦੀ ਸ਼ਲਾਘਾ ਕੀਤੀ | ਉਨ੍ਹਾਂ ਸਿੱਖ ਗੁਰੂਆਂ ਦੀ ਅਮੀਰ ਵਿਰਾਸਤ, ਬਹਾਦਰੀ ਅਤੇ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ 'ਚ ਗੱਲ ਕੀਤੀ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖਿਆ ਸੰਸਥਾਵਾਂ ਨੂੰ ਰੁਜ਼ਗਾਰ ਸਿਰਜਣ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨਵੀਨਤਾ ਨਾਲ ਜੋੜਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ 2047 ਦੇ ਦਿ੍ਸ਼ਟੀਕੋਣ 'ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਾਲਜ ਦੇ ਅਨੁਸ਼ਾਸਿਤ ਅਕਾਦਮਿਕ ਵਾਤਾਵਰਨ, ਸਿੱਖਿਆ ਅਤੇ ਸਮਾਜਿਕ ਜ਼ਿੰਮੇਵਾਰੀ ਰਾਹੀਂ ਰਾਸ਼ਟਰ ਨਿਰਮਾਣ ਪ੍ਰਤੀ ਇਸਦੀ ਨਿਰੰਤਰ ਵਚਨਬੱਧਤਾ ਲਈ ਸਰਾਹਨਾ ਵੀ ਕੀਤੀ | ਉਨ੍ਹਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੂੰ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ | ਮੁੱਖ ਮੰਤਰੀ ਸੈਣੀ ਦਾ ਸਿੱਖ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਗੁਰਦੇਵ ਸਿੰਘ, ਆਈ.ਏ.ਐੱਸ. (ਸੇਵਾਮੁਕਤ), ਮੀਤ ਪ੍ਰਧਾਨ ਡਾ. ਬੀਰੇਂਦਰ ਕੌਰ, ਸਕੱਤਰ ਕਰਨਲ (ਸੇਵਾਮੁਕਤ) ਜਸਮੇਰ ਸਿੰਘ ਬਾਲਾ, ਸਹਿ ਸਕੱਤਰ ਐਡਵੋਕੇਟ ਕਰਨਦੀਪ ਸਿੰਘ ਚੀਮਾ ਅਤੇ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਿਰੋਪਾਓ ਪਾ ਕੇ ਸਵਾਗਤ ਕੀਤਾ | ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਨੇ ਇਸ ਸਮਾਗਮ 'ਚ ਸ਼ਿਰਕਤ ਕਰਨ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਕਾਲਜ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ | ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ | ਇਸ ਤੋਂ ਬਾਅਦ ਕਾਲਜ ਦੇ ਵਿਦਿਆਰਥੀ, ਸਾਬਕਾ ਵਿਦਿਆਰਥੀ, ਫ਼ੈਕਲਟੀ ਤੇ ਭਾਈ ਮਹਾਬੀਰ ਸਿੰਘ ਵਲੋਂ ਸ਼ਬਦ ਕੀਰਤਨ ਕੀਤਾ ਗਿਆ | ਇਸ ਸਮਾਗਮ ਦੌਰਾਨ ਕਾਲਜ ਦਾ ਸਾਲਾਨਾ ਮੈਗਜ਼ੀਨ ਅਗੰਮੀ ਜੋਤ, ਕਾਲਜ ਕੈਲੰਡਰ ਅਤੇ ਕਾਲਜ ਪਲੈਨਰ ਰਿਲੀਜ਼ ਕੀਤਾ ਗਿਆ | ਇਸ ਦੌਰਾਨ ਪੰਜਾਬੀ ਬਸਤਾ ਘਰ, ਪਟਿਆਲਾ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਵਲੋਂ ਇਕ ਗੁਰਮੁਖੀ ਪ੍ਰਦਰਸ਼ਨੀ ਵੀ ਲਗਾਈ ਗਈ |

ਪਿਛਲੀ ਖ਼ਬਰ ਹਾਈ ਕੋਰਟ ਨੇ ਕੀਤਾ ਪੰਜਾਬ ਦੇ ਅਧਿਆਪਕ ਦੀ 19 ਸਾਲਾਂ ਤੋਂ ਲੰਬਿਤ ਮੈਡੀਕਲ ਅਦਾਇਗੀ ਦੀ ਲੜਾਈ ਦਾ ਖ਼ਾਤਮਾ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਬਿਜਲੀ ਮੁਲਾਜ਼ਮਾਂ ਦੇ ਵੱਖ-ਵੱਖ ਦਫ਼ਤਰਾਂ ਵਿਚ ਕੀਤੀਆਂ ਗਈਆਂ ਰੋਸ ਰੈਲੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।