10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੇਵਾ-ਮੁਕਤ ਜੱਜ 'ਤੇ ਹਮਲਾ ਕਰਨ ਵਾਲੇ ਨੂੰ ਅਦਾਲਤ ਨੇ ਸੁਣਾਈ 5 ਸਾਲਾਂ ਦੀ ਸਜ਼ਾ <br/>

ਅਜੀਤ ਡੈਸਕ 31-01-2026
ਐੱਸ. ਏ. ਐੱਸ. ਨਗਰ, 30 ਜਨਵਰੀ (ਕਪਿਲ ਵਧਵਾ)-ਸਥਾਨਕ ਫੇਜ਼-7 ਵਿਖੇ ਸੇਵਾ-ਮੁਕਤ ਜੱਜ ਤੇ ਸੀਨੀਅਰ ਸਿਟੀਜ਼ਨ ਆਫ਼ਤਾਬ ਸਿੰਘ ਬਖ਼ਸ਼ੀ 'ਤੇ ਹੋਏ ਹਮਲੇ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਮਹੱਤਵਪੂਰਨ ਫ਼ੈਸਲਾ ਸੁਣਾਉਂਦਿਆਂ ਗੁਰਅੰਮਿ੍ਤ ਸਿੰਘ ਉਰਫ਼ ਬੰਨੀ ਕਾਹਲੋਂ ਨੂੰ ਆਈ. ਪੀ. ਸੀ. ਦੀ ਧਾਰਾ 308 ਅਤੇ 452 ਤਹਿਤ ਦੋਸ਼ੀ ਕਰਾਰ ਦਿੰਦਿਆਂ 5 ਸਾਲਾਂ ਦੀ ਸਖ਼ਤ ਕੈਦ ਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਸਰਕਾਰੀ ਪੱਖ ਅਨੁਸਾਰ ਦੋਸ਼ੀ ਨੇ ਗੁਆਂਢੀ ਹੋਣ ਦੇ ਬਾਵਜੂਦ ਮਈ 2014 ਵਿਚ ਸ਼ਿਕਾਇਤਕਰਤਾ ਦੇ ਘਰ ਵਿਚ ਜ਼ਬਰੀ ਦਾਖ਼ਲ ਹੋ ਕੇ ਸੇਵਾ-ਮੁਕਤ ਜੱਜ ਦੇ ਸਿਰ 'ਤੇ ਹਾਕੀ ਨਾਲ ਵਾਰ ਕੀਤਾ ਸੀ | ਇਸ ਹਮਲੇ ਵਿਚ ਸ਼ਿਕਾਇਤਕਰਤਾ ਨੂੰ ਗੰਭੀਰ ਸੱਟਾਂ ਲੱਗੀਆਂ ਸਨ | ਘਟਨਾ ਤੋਂ ਬਾਅਦ ਮੁਹਾਲੀ ਦੇ ਥਾਣਾ ਮਟੌਰ ਵਿਖੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਹਾਲਾਂਕਿ ਇਸ ਮਾਮਲੇ ਵਿਚ ਦੋਸ਼ੀ ਦੀ ਗਿ੍ਫ਼ਤਾਰੀ ਅਗਾਊਾ ਜ਼ਮਾਨਤ ਮਿਲਣ ਕਾਰਨ ਨਹੀਂ ਹੋ ਸਕੀ ਸੀ | ਮਾਮਲੇ ਦੀ ਜਾਂਚ ਉਪਰੰਤ ਚਾਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ | ਹਾਲਾਂਕਿ ਉਕਤ ਮਾਮਲੇ ਵਿਚ ਇਰਾਦਾ ਕਤਲ ਦੀ ਧਾਰਾ 307 ਨੂੰ ਹਟਾਏ ਜਾਣ ਦੇ ਬਾਵਜੂਦ ਸ਼ਿਕਾਇਤਕਰਤਾ ਪੱਖ ਵਲੋਂ ਸੀਨੀਅਰ ਐਡਵੋਕੇਟ ਐੱਚ. ਐੱਸ. ਧਨੋਆ ਨੇ ਸਰਕਾਰੀ ਪੱਖ ਦੇ ਨਾਲ ਮਿਲ ਕੇ ਮਜ਼ਬੂਤੀ ਨਾਲ ਕੇਸ ਦੀ ਪੈਰਵਾਈ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਗਵਾਹੀਆਂ ਅਤੇ ਰਿਕਾਰਡ 'ਤੇ ਮੌਜੂਦ ਸਾਰੇ ਸਬੂਤਾਂ ਨੂੰ ਧਿਆਨ ਵਿਚ ਰੱਖਦਿਆਂ ਦੋਸ਼ੀ ਨੂੰ ਸਜ਼ਾ ਦੇ ਯੋਗ ਕਰਾਰ ਦਿੱਤਾ | ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਸ਼ਿਕਾਇਤਕਰਤਾ ਪੱਖ ਵਲੋਂ ਅਦਾਲਤ ਦੇ ਫ਼ੈਸਲੇ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਇਹ ਫ਼ੈਸਲਾ ਕਾਨੂੰਨ ਦੀ ਹਕੂਮਤ ਨੂੰ ਮਜ਼ਬੂਤ ਕਰੇਗਾ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਇਕ ਸਖ਼ਤ ਸੁਨੇਹਾ ਸਾਬਿਤ ਹੋਵੇਗਾ |

ਪਿਛਲੀ ਖ਼ਬਰ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਹਰਪ੍ਰੀਤ ਸਿੰਘ ਰੇਖੀ ਨੇ 64ਵੀਂ ਵਾਰ ਦਾਨ ਕੀਤਾ ਖ਼ੂਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।