22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਸੰਨੀ ਇਨਕਲੇਵ ਦੀ ਰੈਜ਼ੀਡੈਂਟ ਵੈੱਲਫ਼ੇਅਰ ਵਲੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਸਨਮਾਨ <br/>

ਅਜੀਤ ਡੈਸਕ 13-02-2026
ਖਰੜ, 12 ਫਰਵਰੀ (ਜੰਡਪੁਰੀ)-ਸੰਨੀ ਇਨਕਲੇਵ ਦੇ ਸੈਕਟਰ-123, 124, 125 ਦੀ ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ 200 ਫੁੱਟੀ ਸੜਕ ਦੇ ਪਾਸ ਕਰਵਾਉਣ 'ਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦਾ ਸਨਮਾਨ ਕੀਤਾ ਗਿਆ ਹੈ | ਇਸ ਸੰਬੰਧੀ ਬਲਾਕ ਪ੍ਰਧਾਨ ਹਰਮਨ ਸਿੰਘ ਭੋਲਾ ਨੇ ਦੱਸਿਆ ਕਿ ਹਲਕਾ ਵਿਧਾਇਕਾ ਮਾਨ ਤੋਂ ਲੋਕਾਂ ਨੇ ਮੰਗ ਕੀਤੀ ਸੀ ਕਿ ਇਹ 200 ਫੁੱਟੀ ਰੋਡ ਬਣਾਈ ਜਾਵੇ, ਜਿਸ ਨਾਲ ਸੰਨੀ ਇਨਕਲੇਵ ਤੇ ਹੋਰ ਲੋਕਾਂ ਨੂੰ ਚੰਡੀਗੜ੍ਹ-ਮੁਹਾਲੀ ਜਾਣ ਲਈ ਹੋਰ ਬਿਹਤਰ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕਾ ਨੇ ਉਕਤ ਸੜਕ ਨੂੰ ਬਣਾਉਣ ਲਈ ਨੋਟੀਫਿਕੇਸ਼ਨ ਜਾਰੀ ਕਰਵਾ ਦਿੱਤਾ ਹੈ | ਇਸ ਮੌਕੇ ਉਨ੍ਹਾਂ ਨਾਲ ਦੀਪਇੰਦਰ ਸਿੰਘ ਭੋਲਾ ਜ਼ਿਲ੍ਹਾ ਉਪ ਪ੍ਰਧਾਨ 'ਆਪ' ਮੁਹਾਲੀ, ਤੇਜਵਿੰਦਰ ਸਿੰਘ ਬਾਠ ਯੂਥ ਆਗੂ 'ਆਪ', ਸੁਖਵਿੰਦਰ ਸਿੰਘ ਬਿੱਟੂ ਚੇਅਰਮੈਨ ਮਾਰਕੀਟ ਕਮੇਟੀ ਖਰੜ ਅਤੇ ਵਿਕਾਸ ਮੋਹਣ ਤੋਂ ਇਲਾਵਾ ਗੁਰਪਾਲ ਸਿੰਘ, ਬਰਿੰਦਰ ਸਿੰਘ, ਬਰਿੰਦਰ ਕੁਮਾਰ, ਕਮਲਜੀਤ ਸਿੰਘ, ਰਵਿੰਦਰ ਸਿੰਘ ਪਨੇਸਰ, ਹਰਬੰਸ ਸਿੰਘ ਸਿੱਧੂ, ਸਤਨਾਮ ਸਿੰਘ ਤੋਂ ਇਲਾਵਾ ਹੋਰ ਵੀ ਸੰਸਥਾ ਦੇ ਅਹੁਦੇਦਾਰ ਮੌਜੂਦ ਸਨ |

ਪਿਛਲੀ ਖ਼ਬਰ ਪੈੱਕ ਦੀ ਟੀਮ ਨੇ ਆਈ.ਆਈ.ਟੀ ਰੁੜਕੀ ਦੀ ਸਲਾਨਾ ਈ-ਸਮਿਟ ਡਾਟਾਫੋਰਜ਼ ਹੈਕਾਥਾਨ 'ਚ ਪਹਿਲਾ ਸਥਾਨ ਕੀਤਾ ਹਾਸਿਲ <br/> ਅਗਲੀ ਖ਼ਬਰ ਮੁਸਲਿਮ ਭਾਈਚਾਰੇ ਨੇ ਜਾਮਾ ਮਸਜਿਦ ਦੱਪਰ ਵਿਖੇ ਧੰਨਵਾਦੀ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।