ਖਰੜ, 12 ਫਰਵਰੀ (ਗੁਰਮੁੱਖ ਸਿੰਘ ਮਾਨ)-ਕੈਨੇਡਾ ਸਰਕਾਰ ਵਿਚ ਕੈਬਨਿਟ ਮੰਤਰੀ ਤੇ ਕੈਨੇਡਾ ਸਥਿਤ ਭਾਰਤੀ ਕਾਰੋਬਾਰੀ ਬੰਤ ਸਿੰਘ ਨਿੱਝਰ, ਜਗਜੀਤ ਸਿੰਘ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਸਮੇਤ ਹੋਰ ਆਗੂ ਵਿਦੇਸ਼ ਤੋਂ ਗੁਰਦੁਆਰਾ ਸ੍ਰੀ ਸੱਚਖੰਡ ਸਾਹਿਬ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ | ਸ੍ਰੀ ਹਜ਼ੂਰ ਸਾਹਿਬ ਸਥਿਤ ਰੇਲਵੇ ਸਟੇਸ਼ਨ 'ਤੇ ਪੁੱਜਣ 'ਤੇ ਐੱਨ. ਆਰ. ਆਈਜ਼ ਸੰਗਤਾਂ ਦਾ ਨਾਨਕ ਸਾਈਾ ਫਾਊਾਡੇਸ਼ਨ ਸ੍ਰੀ ਹਜ਼ੂਰ ਸਾਹਿਬ ਦੇ ਚੇਅਰਮੈਨ ਪੰਦਰੀਨਾਥ ਬੋਕਾਰੇ ਅਤੇ ਉਨ੍ਹਾਂ ਦੀ ਟੀਮ ਵਲੋਂ ਉਨ੍ਹਾਂ ਦੇ ਗਲਾਂ ਵਿਚ ਹਾਰ ਪਾ ਕੇ ਸਵਾਗਤ ਕੀਤਾ ਗਿਆ | ਵਿਦੇਸ਼ ਤੋਂ ਸ੍ਰੀ ਹਜ਼ੂਰ ਸਾਹਿਬ ਪਰਤੇ ਸ਼ਰਧਾਲੂਆਂ ਨੇ ਕਿਹਾ ਕਿ ਤਖ਼ਤ ਸ੍ਰੀ ਸੱਚਖੰਡ ਸਾਹਿਬ ਹਜ਼ੂਰ ਸਾਹਿਬ ਨਾਂਦੇੜ ਵਿਚੇ ਨਤਮਸਤਕ ਹੋਣ ਨਾਲ ਇਕ ਮਹਾਨ ਯਾਤਰਾ ਦਾ ਅਧਿਆਤਮਕ ਅਨੁਭਵ ਪ੍ਰਾਪਤ ਹੋਇਆ ਹੈ ਤੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ | ਇਨ੍ਹਾਂ ਵਿਦੇਸ਼ੀ ਯਾਤਰੀਆਂ ਵਲੋਂ ਸੱਚਖੰਡ ਸਾਹਿਬ ਸਮੇਤ ਸ੍ਰੀ ਹਜ਼ੂਰ ਸਾਹਿਬ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਸਮੇਤ ਗੁਰਦੁਆਰਾ ਨਾਨਕ ਝੀਰਾ ਬਿਦਰ ਵਿਖੇ ਮੱਥਾ ਟੇਕਿਆ, ਉਪਰੰਤ ਨਾਨਕ ਸਾਈਾ ਫਾਊਾਡੇਸ਼ਨ ਵਲੋਂ ਇਨ੍ਹਾਂ ਵਿਦੇਸ਼ੀ ਯਾਤਰੀਆਂ ਦੀ ਗੁਰਦੁਆਰਾ ਲੰਗਰ ਸਾਹਿਬ ਨਾਂਦੇੜ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਨਾਲ ਮੁਲਾਕਾਤ ਕਰਵਾਈ ਗਈ | ਅੰਤ 'ਚ ਨਾਨਕ ਸਾਈਾ ਫਾਊਾਡੇਸ਼ਨ ਵਲੋਂ ਇਨ੍ਹਾਂ ਯਾਤਰੀਆਂ ਦਾ ਉਚੇਚੇ ਤੌਰ 'ਤੇ ਸਨਮਾਨ ਕੀਤਾ ਗਿਆ |