22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-02-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 13-02-2026
ਐੱਸ. ਏ. ਐੱਸ. ਨਗਰ, 12 ਫਰਵਰੀ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਪੁੱਤਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਧਾਰਮਿਕ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਬੀਬੀ ਰਾਜਵਿੰਦਰ ਕੌਰ ਖ਼ਾਲਸਾ ਅਤੇ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਵਲੋਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜੀਵਨ ਬਿ੍ਤਾਂਤ ਸੰਗਤਾਂ ਨੂੰ ਢਾਡੀ ਵਾਰਾਂ 'ਚ ਵਿਸਥਾਰ ਸਹਿਤ ਸੁਣਾਇਆ ਗਿਆ | ਇਸ ਤੋਂ ਬਾਅਦ ਸ਼੍ਰੋਮਣੀ ਪ੍ਰਚਾਰਕ ਭਾਈ ਹਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੁਆਰਾ ਧਰਮ ਦੀ ਆਜ਼ਾਦੀ ਖ਼ਾਤਰ ਛੋਟੀ ਉਮਰੇ ਪ੍ਰਾਪਤ ਕੀਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ | ਇਸ ਤੋਂ ਬਾਅਦ ਭਾਈ ਲਖਵਿੰਦਰ ਸਿੰਘ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ | ਇਸੇ ਦੌਰਾਨ ਭਾਈ ਹਰਵਿੰਦਰ ਸਿੰਘ ਗੁਰਦੁਆਰਾ ਪੰਜੋਖਰਾ ਸਾਹਿਬ, ਭਾਈ ਗੁਰਵਿੰਦਰ ਸਿੰਘ ਜਗਾਧਰੀ ਵਾਲਿਆਂ, ਭਾਈ ਦਵਿੰਦਰ ਸਿੰਘ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ, ਬੀਬੀ ਸਿਮਰਨ ਕੌਰ ਲੁਧਿਆਣਾ ਵਾਲਿਆਂ, ਬਾਬਾ ਦੀਪ ਸਿੰਘ ਦੇ ਕਵੀਸ਼ਰੀ ਜਥੇ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ, ਹਰਿਜਸ ਕੀਰਤਨੀ ਜਥੇ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਭਾਈ ਅਮਿਤ ਸਿੰਘ ਦੇ ਜਥਿਆਂ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਹਜ਼ਾਰਾਂ ਸੰਗਤਾਂ ਨੇ ਇਸ ਪਵਿੱਤਰ ਅਸਥਾਨ ਦੇ ਸਰੋਵਰ 'ਚ ਇਸ਼ਨਾਨ ਕੀਤਾ | ਇਸ ਮੌਕੇ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਪੰਜਾਬ ਤੇ ਮਿਜ਼ੋਰਮ ਬਾਲ ਅਧਿਕਾਰ ਕਮਿਸ਼ਨਾਂ ਵਿਚਾਲੇ ਅਧਿਐਨ ਦੌਰੇ ਦੌਰਾਨ ਹੋਈ ਅਰਥਪੂਰਨ ਚਰਚਾ <br/> ਅਗਲੀ ਖ਼ਬਰ ਕੈਨੇਡਾ ਤੋਂ ਆਏ ਪ੍ਰਵਾਸੀ ਭਾਰਤੀ ਤਖ਼ਤ ਸ੍ਰੀ ਸੱਚਖੰਡ ਸਾਹਿਬ ਨਾਂਦੇੜ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।