07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਟਰੱਕ ਡਰਾਈਵਰ ਦੀ ਮੌਤ <br/>

ਅਜੀਤ ਡੈਸਕ 14-02-2026
ਜ਼ੀਰਕਪੁਰ, 13 ਫਰਵਰੀ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਟਰੱਕ ਡਰਾਈਵਰ ਦੀ ਮੌਤ ਦੇ ਇਕ ਮਾਮਲੇ 'ਚ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਬੀ. ਅੱੈਨ. ਐੱਸ. ਦੀ ਧਾਰਾ 231 ਤੇ 106 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਸੰਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਮਿ੍ਤਕ ਦੇ ਭਰਾ ਹਰਭਜਨ ਸਿੰਘ ਵਾਸੀ ਪਿੰਡ ਬਚੀ ਵਿੰਡ ਰਾਜਾਸਾਂਸੀ ਅੰਮਿ੍ਤਸਰ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਬਲਜੀਤ ਸਿੰਘ ਸੀਤੂ (45) ਇਕ ਕੈਂਟਰ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ 11 ਫਰਵਰੀ ਦੀ ਸ਼ਾਮ 7:30 ਵਜੇ ਦੇ ਕਰੀਬ ਉਹ ਅੰਮਿ੍ਤਸਰ ਤੋਂ ਸਾਮਾਨ ਲੈ ਕੇ ਆਇਆ ਸੀ | ਇਸ ਦੌਰਾਨ ਉਹ ਜਦੋਂ ਆਪਣਾ ਕੈਂਟਰ ਬਨੂੰੜ-ਜ਼ੀਰਕਪੁਰ ਰੋਡ 'ਤੇ ਪਿੰਡ ਛੱਤ ਦੇ ਕੁਮਾਰ ਫੈਮਿਲੀ ਢਾਬੇ ਦੇ ਸਾਹਮਣੇ ਕੱਚੀ ਜਗ੍ਹਾ 'ਤੇ ਖੜ੍ਹਾ ਕਰ ਸੜਕ ਦੇ ਕਿਨਾਰੇ ਖੜ੍ਹਾ ਸੀ ਤਾਂ ਇਕ ਅਣਪਛਾਤੇ ਵਾਹਨ ਚਾਲਕ ਨੇ ਲਾਪਰਵਾਹੀ ਤੇ ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਂਦਿਆਂ ਬਲਜੀਤ ਸਿੰਘ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਉਪਰੰਤ ਰਾਹਗੀਰਾਂ ਨੇ ਸੜਕ ਸੁਰੱਖਿਆ ਫੋਰਸ ਦੇ ਕਰਮਚਾਰੀਆਂ ਦੀ ਮਦਦ ਨਾਲ ਤੁਰੰਤ ਬਲਜੀਤ ਸਿੰਘ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਪੁਲਿਸ ਨੇ ਬਲਜੀਤ ਸਿੰਘ ਦੇ ਭਰਾ ਹਰਭਜਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ |

ਪਿਛਲੀ ਖ਼ਬਰ ਲੋਕਤੰਤਰ ਸੁਰੱਖਿਆ ਪਾਰਟੀ ਵਲੋਂ ਯੂ. ਜੀ. ਸੀ. ਦੇ ਸਮਰਥਨ 'ਚ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਡੀ. ਐੱਸ. ਪੀ. ਨਾਲ ਸਸਤੀ ਜ਼ਮੀਨ ਦਿਖਾ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਮੁਲਜ਼ਮ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।