07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚਾਰਦੀਵਾਰੀ ਦੇ ਅੰਦਰ ਤੇ ਬਾਹਰ ਧਰਨੇ/ਰੈਲੀਆਂ ਕਰਨ 'ਤੇ ਪਾਬੰਦੀ <br/>

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 ਅਧੀਨ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਪਾਬੰਦੀ ਲਗਾਈ ਹੈ | ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਮੁਕੰਮਲ ਪਾਬੰਦੀ ਰਹੇਗੀ | ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਅਸਥਾਨਾਂ, ਵਿਆਹ ਦੀਆਂ ਪਾਰਟੀਆਂ ਜਾਂ ਹੋਰਨਾਂ ਸਮਾਗਮਾਂ 'ਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਦੀ ਵੀ ਮਨਾਹੀ ਹੋਵੇਗੀ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 ਮੁਹਾਲੀ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ 'ਚ ਧਰਨੇ ਤੇ ਰੈਲੀਆਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਇਸ ਸੰਬੰਧੀ ਜਾਰੀ ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਆਦਿ ਦੇਣ ਲਈ ਪੰਜ ਤੋਂ ਘੱਟ ਵਿਅਕਤੀ ਇਸ ਚਾਰਦੀਵਾਰੀ ਦੇ ਮੁੱਖ ਗੇਟ 'ਚੋਂ ਲੰਘ ਕੇ ਇਸ ਦਫ਼ਤਰ 'ਚ ਆ ਸਕਦੇ ਹਨ | ਜ਼ਿਲ੍ਹੇ ਦੀ ਹਦੂਦ ਅੰਦਰ ਇਹ ਹੁਕਮ ਆਗਾਮੀ 10 ਅਪ੍ਰੈਲ ਤੱਕ ਲਾਗੂ ਰਹਿਣਗੇ |


ਪਿਛਲੀ ਖ਼ਬਰ ਸਰਕਾਰੀ ਤੇ ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ ਤੇ ਰੈਲੀਆਂ ਕਰਨ 'ਤੇ ਪਾਬੰਦੀ ਅਗਲੀ ਖ਼ਬਰ ਸਰਬੱਤ ਦੇ ਭਲੇ ਦੀ ਸਾਂਝੀ ਆਵਾਜ਼ ਨਾਲ 'ਗੱਲ ਪੰਜਾਬ ਦੀ' ਦੀ ਇਤਿਹਾਸਕ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।