07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਰਕਾਰੀ ਤੇ ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ ਤੇ ਰੈਲੀਆਂ ਕਰਨ 'ਤੇ ਪਾਬੰਦੀ

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਦੇ ਅਧਿਆਏ 11 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫ਼ੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ ਤੇ ਸੜਕਾਂ ਆਦਿ ਜਾਮ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਜ਼ਿਲ•ਾ ਮੈਜਿਸਟ੍ਰੇਟ ਕੋਮਲ ਮਿੱਤਲ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ ਤੇ ਫੈਡਰੇਸ਼ਨਾਂ ਵਲੋਂ ਆਪਣੀਆਂ ਮੰਗਾਂ ਦੇ ਸੰਬੰਧ 'ਚ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫ਼ੋਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ 'ਤੇ ਚੜ੍ਹ ਕੇ ਅਤੇ ਸੜਕਾਂ ਆਦਿ 'ਤੇ ਜਾਮ ਲਗਾ ਕੇ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ | ਇਸ ਤਰ੍ਹਾਂ ਕਰਕੇ ਸੰਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਤਾਂ ਖ਼ਤਰੇ 'ਚ ਪਾਉਂਦੇ ਹੀ ਹਨ, ਸਗੋਂ ਇਸ ਨਾਲ ਅਮਨ-ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸ਼ਾ ਵੀ ਰਹਿੰਦਾ ਹੈ | ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਹੀ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ ਆਗਾਮੀ 10 ਅਪ੍ਰੈਲ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਨੇ ਇਕ ਬਹਾਦਰ ਪੁਲਿਸ ਅਧਿਕਾਰੀ ਦੇ ਪਰਿਵਾਰ ਨੂੰ ਸਹਾਇਤਾ ਪ੍ਰਦਾਨ ਕੀਤੀ <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚਾਰਦੀਵਾਰੀ ਦੇ ਅੰਦਰ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।