07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਆਸ਼ਮਾਂ ਇੰਟਰਨੈਸ਼ਨਲ ਸਕੂਲ ਵਿਖੇ 10ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ <br/>

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ 70 ਸਥਿਤ ਆਸ਼ਮਾਂ ਇੰਟਰਨੈਸ਼ਨਲ ਸਕੂਲ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਸ਼ਾਨਦਾਰ ਅਤੇ ਭਾਵੁਕ ਵਿਦਾਇਗੀ ਪਾਰਟੀ ਕਰਵਾਈ ਗਈ | ਇਸ ਮੌਕੇ ਸਕੂਲ ਦੇ ਜੂਨੀਅਰ ਵਿਦਿਆਰਥੀਆਂ (9ਵੀਂ ਜਮਾਤ) ਵਲੋਂ ਆਪਣੇ ਸੀਨੀਅਰਾਂ ਦੇ ਸਨਮਾਨ 'ਚ ਉਲੀਕਿਆ ਇਹ ਪ੍ਰੋਗਰਾਮ ਸਭਿਆਚਾਰਕ ਵੰਨਗੀਆਂ, ਉਤਸ਼ਾਹ ਤੇ ਯਾਦਾਂ ਨਾਲ ਭਰਪੂਰ ਰਿਹਾ | ਇਸ ਮੌਕੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੇ ਗਰੁੱਪ ਡਾਂਸ, ਭੰਗੜਾ, ਸਮੂਹਿਕ ਗੀਤ ਅਤੇ ਸੋਲੋ ਗੀਤ ਪੇਸ਼ ਕਰਕੇ ਮਾਹੌਲ ਨੂੰ ਖ਼ੁਸ਼ਗਵਾਰ ਬਣਾ ਦਿੱਤਾ | ਇਸ ਸਮਾਗਮ ਦੌਰਾਨ ਕੇਕ ਕੱਟਣ ਦੀ ਰਸਮ ਵੀ ਨਿਭਾਈ ਗਈ | ਇਸ ਦੌਰਾਨ ਵੱਖ-ਵੱਖ ਮੁਕਾਬਲਿਆਂ ਤੇ ਪ੍ਰਦਰਸ਼ਨ ਦੇ ਆਧਾਰ 'ਤੇ ਖ਼ਿਤਾਬਾਂ ਦੀ ਵੰਡ ਕੀਤੀ ਗਈ, ਜਿਸ ਦੌਰਾਨ ਪਰਵਿੰਦਰ ਸਿੰਘ ਨੇ ਮਿਸਟਰ ਆਸ਼ਮਾਂ, ਜੈਸਿਕਾ ਚੋਪੜਾ ਨੇ ਮਿਸ ਆਸ਼ਮਾਂ, ਏਕਮਵੀਰ ਸਿੰਘ ਨੇ ਮਿਸਟਰ ਫੇਅਰਵੈਲ ਅਤੇ ਬਾਣੀਪ੍ਰੀਤ ਕੌਰ ਨੇ ਮਿਸ ਫੇਅਰਵੈੱਲ ਦਾ ਖ਼ਿਤਾਬ ਨੇ ਜਿੱਤਿਆ | ਪ੍ਰੋਗਰਾਮ ਦੇ ਅੰਤ 'ਚ ਸਕੂਲ ਦੇ ਚੇਅਰਮੈਨ ਜੇ. ਐਸ. ਕੇਸਰ ਅਤੇ ਪਿ੍ੰਸੀਪਲ ਸ਼ੁਚੀ ਗਰੋਵਰ ਨੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਪ੍ਰੇਰਿਤ ਕੀਤਾ ਕਿ ਉਹ ਪੂਰੇ ਆਤਮ-ਵਿਸ਼ਵਾਸ ਨਾਲ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਤੇ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹਣ |

ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ <br/> ਅਗਲੀ ਖ਼ਬਰ ਏਅਰ ਫੋਰਸ ਸਟੇਸ਼ਨ ਤੋਂ 1 ਹਜ਼ਾਰ ਮੀਟਰ ਦੇ ਏਰੀਏ 'ਚ ਮਾਸਾਹਾਰੀ ਦੁਕਾਨਾਂ ਚਲਾਉਣ ਤੇ ਰਹਿੰਦ-ਖੂੰਹਦ ਸੁੱਟਣ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।