ਖਰੜ, 13 ਫਰਵਰੀ (ਗੁਰਮੁੱਖ ਸਿੰਘ ਮਾਨ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਨੌਜਵਾਨ ਸਭਾ ਵਲੋਂ ਅੱਜ ਗੁਰਦੁਆਰਾ ਗੋਬਿੰਦ ਸਿੰਘ ਸਾਹਿਬ ਦਸ਼ਮੇਸ਼ ਨਗਰ ਖਰੜ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸ਼ਾਮ 5 ਵਜੇ ਤੋਂ ਰਾਤ 9.30 ਵਜੇ ਤੱਕ ਗੁਰਮਤਿ ਸਮਾਗਮ ਹੋਵੇਗਾ | ਇਸ ਸਮਾਗਮ 'ਚ ਗਿਆਨੀ ਰਛਪਾਲ ਸਿੰਘ ਗੁਰਦੁਆਰਾ ਦਸ਼ਮੇਸ਼ ਨਗਰ ਖਰੜ ਵਾਲੇ, ਭਾਈ ਬਲਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ, ਕਥਾ ਵਾਚਕ ਭਾਈ ਜਸਵਿੰਦਰ ਸਿੰਘ ਗੁਰਦੁਆਰਾ ਮੰਜੀ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਇਸ ਦੌਰਾਨ ਦੁਪਹਿਰ 3 ਤੋਂ 5 ਵਜੇ ਤੱਕ ਦਸਤਾਰ ਮੁਕਾਬਲਾ ਕਰਵਾਇਆ ਜਾਵੇਗਾ | ਇਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |