06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕ੍ਰਾਈਮ ਨੂੰ ਠੱਲ੍ਹ ਪਾਉਣ ਲਈ ਕੀਤੀ ਗਈ ਨਾਕਾਬੰਦੀ

ਅਜੀਤ ਡੈਸਕ 14-02-2026
ਖਰੜ, 13 ਫਰਵਰੀ (ਜੰਡਪੁਰੀ)-ਖਰੜ ਦੇ ਡੀ. ਐੱਸ. ਪੀ. ਕਰਨ ਸਿੰਘ ਸੰਧੂ ਦੀ ਅਗਵਾਈ ਹੇਠ ਖਰੜ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਨਾਕਾ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੀ ਹਦਾਇਤਾਂ 'ਤੇ ਕ੍ਰਾਈਮ ਨੂੰ ਠੱਲ੍ਹ ਪਾਉਣ ਅਤੇ ਮਾੜੇ ਅਨਸਰਾਂ 'ਤੇ ਨਜ਼ਰ ਰੱਖਣ ਲਈ ਇਹ ਨਾਕਾਬੰਦੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਨਾਕਾਬੰਦੀ ਦਾ ਮਕਸਦ ਲੋਕਾਂ 'ਚ ਅਮਨ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ | ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ 'ਤੇ ਨਜਰ ਰੱਖਣ ਦੇ ਮਕਸਦ ਨਾਲ ਇਹ ਮੁਹਿੰਮ ਅਗੇ ਵੀ ਜਾਰੀ ਰਹੇਗੀ | ਇਸ ਮੌਕੇ ਉਨ੍ਹਾਂ ਨਾਲ ਖਰੜ ਸਿਟੀ ਇੰਚਾਰਜ ਅਮਰਿੰਦਰ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਐੱਫ. ਆਈ. ਆਰ. 'ਤੇ ਕਾਰਵਾਈ 'ਚ ਦੇਰੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਐੱਸ. ਐੱਸ. ਪੀ. ਨਾਲ ਮੁਲਾਕਾਤ... ਅਗਲੀ ਖ਼ਬਰ ਲੋਕ-ਹਿੱਤ ਮਿਸ਼ਨ ਵਲੋਂ ਗਮਾਡਾ ਦੀ ਲੈਂਡ ਪੂਲਿੰਗ ਪਾਲਿਸੀ ਦਾ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।