06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਐੱਫ. ਆਈ. ਆਰ. 'ਤੇ ਕਾਰਵਾਈ 'ਚ ਦੇਰੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਲੋਂ ਐੱਸ. ਐੱਸ. ਪੀ. ਨਾਲ ਮੁਲਾਕਾਤ <br/>

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ ਅਵਤਾਰ ਸਿੰਘ)-ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਨੂੰ ਧੋਖੇ ਨਾਲ ਵੇਚਣ ਦੇ ਮਾਮਲੇ 'ਚ ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਰਜਿੰਦਰ ਸਿੰਘ ਖ਼ਿਲਾਫ਼ ਦਰਜ ਐੱਫ. ਆਈ. ਆਰ. 'ਤੇ ਹੁਣ ਤੱਕ ਕੋਈ ਠੋਸ ਕਾਰਵਾਈ ਨਾ ਹੋਣ ਦੇ ਚਲਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵਲੋਂ ਐੱਸ. ਐੱਸ. ਪੀ. ਮੁਹਾਲੀ ਦੇ ਦਫ਼ਤਰ ਪਹੁੰਚ ਕੇ ਸਖ਼ਤ ਰੋਸ ਪ੍ਰਗਟਾਇਆ ਗਿਆ | ਇਸ ਮੌਕੇ ਵਫ਼ਦ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ 'ਚ ਤੇਜ਼ੀ ਲਿਆਉਂਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਵਫ਼ਦ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜਾਇਦਾਦ ਨਾਲ ਸੰਬੰਧਿਤ ਧੋਖਾਧੜੀ ਧਾਰਮਿਕ ਸੰਸਥਾਵਾਂ ਦੀ ਸਾਖ 'ਤੇ ਸਵਾਲ ਖੜ੍ਹੇ ਕਰਦੀ ਹੈ ਅਤੇ ਇਸ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਨਹੀਂ ਹੋਣੀ ਚਾਹੀਦੀ | ਇਸ ਮੌਕੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਐੱਫ. ਆਈ. ਆਰ. ਅਧੀਨ ਜਾਂਚ ਪ੍ਰਕਿਰਿਆ ਚੱਲ ਰਹੀ ਹੈ | ਇਸ ਵਫ਼ਦ 'ਚ ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਹਰਜਿੰਦਰ ਕੌਰ, ਸ਼ੋ੍ਰਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਸ਼ੋ੍ਰਮਣੀ ਕਮੇਟੀ ਦੇ ਮੀਤ ਸਕੱਤਰ ਗੁਰਨਾਮ ਸਿੰਘ, ਸਬ-ਆਫ਼ਿਸ ਚੰਡੀਗੜ੍ਹ ਦੇ ਸਕੱਤਰ ਲਖਵੀਰ ਸਿੰਘ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਵਾ 4 ਮਹੀਨਿਆਂ ਬਾਅਦ ਹਰਦੀਪ ਸਿੰਘ ਦੀ ਮਿ੍ਤਕ ਦੇਹ ਪੁੱਜੀ ਪਿੰਡ, ਨਮ ਅੱਖਾਂ ਨਾਲ ਕੀਤਾ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਕ੍ਰਾਈਮ ਨੂੰ ਠੱਲ੍ਹ ਪਾਉਣ ਲਈ ਕੀਤੀ ਗਈ ਨਾਕਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।