ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਸ਼ਹਿਰ 'ਚ ਦਿਨੋਂ ਦਿਨ ਫੈਲ ਰਹੀ ਗੰਦਗੀ ਤੇ ਡਿਮੋਲੀਸ਼ਨ ਮੁਹਿੰਮ ਤੋਂ ਬਾਅਦ ਸੜਕਾਂ 'ਤੇ ਪਏ ਮਲਬੇ ਦੇ ਢੇਰਾਂ ਨੂੰ ਲੈ ਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸੰਧੂ ਨੂੰ ਪੱਤਰ ਲਿਖਿਆ ਗਿਆ ਹੈ | ਇਸ ਪੱਤਰ 'ਚ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ 'ਚ ਥਾਂ-ਥਾਂ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ ਅਤੇ ਹਾਲ ਹੀ 'ਚ ਚੱਲ ਰਹੀ ਨਾਜਾਇਜ਼ ਕਬਜ਼ੇ ਹਟਾਓ ਮੁਹਿੰਮ ਤੋਂ ਬਾਅਦ ਸੜਕਾਂ 'ਤੇ ਮਲਬਾ ਪਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਪੱਤਰ 'ਚ ਸਪੱਸ਼ਟ ਕੀਤਾ ਹੈ ਕਿ ਅਦਾਲਤੀ ਹੁਕਮਾਂ ਅਨੁਸਾਰ ਮੁਹਾਲੀ ਨਗਰ ਨਿਗਮ ਅਤੇ ਗਮਾਡਾ ਵਲੋਂ ਨਜਾਇਜ਼ ਕਬਜ਼ਿਆਂ ਖ਼ਿਲਾਫ਼ ਸਾਂਝੀ ਕਾਰਵਾਈ ਤਾਂ ਕੀਤੀ ਜਾ ਰਹੀ ਹੈ, ਪਰ ਮਲਬੇ ਦੇ ਨਿਪਟਾਰੇ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ | ਇਸ ਕਾਰਨ ਲੋਕ ਲਗਾਤਾਰ ਕੌਂਸਲਰਾਂ ਨਾਲ ਸੰਪਰਕ ਕਰ ਰਹੇ ਹਨ, ਪਰ ਨਗਰ ਨਿਗਮ ਵਲੋਂ ਤੁਰੰਤ ਪ੍ਰਬੰਧ ਨਹੀਂ ਕੀਤੇ ਜਾ ਰਹੇ | ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀਆਂ ਕਈ ਸੜਕਾਂ 'ਤੇ ਮਕੈਨੀਕਲ ਸਫ਼ਾਈ ਦਾ ਪ੍ਰਬੰਧ ਰੋਕ ਦਿੱਤਾ ਗਿਆ ਹੈ, ਜਿਸ ਕਾਰਨ ਸਫ਼ਾਈ ਵਿਵਸਥਾ ਹੋਰ ਡਾਵਾਂਡੋਲ ਹੋ ਗਈ ਹੈ | ਮੌਕੇ 'ਤੇ ਨਾ ਤਾਂ ਪੂਰੇ ਕਰਮਚਾਰੀ ਦਿਖ ਰਹੇ ਹਨ ਅਤੇ ਟਰਾਲੀਆਂ ਦੀ ਗਿਣਤੀ ਵੀ ਕਾਫ਼ੀ ਘੱਟ ਹੈ | ਡਿਪਟੀ ਮੇਅਰ ਬੇਦੀ ਨੇ ਮੰਗ ਕੀਤੀ ਕਿ ਡਿਮੋਲੀਸ਼ਨ ਮੁਹਿੰਮ ਤੋਂ ਬਾਅਦ ਪਿਆ ਮਲਬਾ ਤੁਰੰਤ ਚੁਕਵਾਇਆ ਜਾਵੇ, ਮਾਰਕੀਟਾਂ ਤੇ ਸੜਕਾਂ ਦੀ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਸਫ਼ਾਈ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤੇਜ਼ੀ ਨਾਲ ਨਾਜਾਇਜ਼ ਉਸਾਰੀਆਂ ਢਾਹੁਣ ਅਤੇ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ ਹੈ, ਉਸੇ ਗਤੀ ਨਾਲ ਸਫ਼ਾਈ ਦਾ ਪ੍ਰਬੰਧ ਵੀ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਸਰਕਾਰੀ ਜ਼ਮੀਨ ਤੋਂ ਕਬਜ਼ੇ ਹਟਾਉਣ ਦੇ ਨਾਲ-ਨਾਲ ਉਸ ਥਾਂ 'ਤੇ ਪਈ ਗੰਦਗੀ ਤੇ ਮਲਬੇ ਦੀ ਸਫ਼ਾਈ ਕਰਨਾ ਵੀ ਨਗਰ ਨਿਗਮ