06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ਼ਿਵਰਾਤਰੀ ਦੇ ਤਿਉਹਾਰ ਨੂੰ ਸਮਰਪਿਤ ਸ਼ੋਭਾ ਯਾਤਰਾ ਸਜਾਈ <br/>

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਸ਼ਿਵਰਾਤਰੀ ਦੇ ਤਿਉਹਾਰ ਨੂੰ ਸਮਰਪਿਤ ਸ਼ਹਿਰ 'ਚ ਵੱਖ-ਵੱਖ ਮੰਦਰਾਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਸ਼ੋਭਾ ਯਾਤਰਾਵਾਂ ਸਜਾਈਆਂ ਗਈਆਂ ਅਤੇ ਧਾਰਮਿਕ ਪ੍ਰੋਗਰਾਮ ਕਰਵਾਏ ਗਏ | ਇਸ ਦੌਰਾਨ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਵੱਖ-ਵੱਖ ਸ਼ੋਭਾ ਯਾਤਰਾਵਾਂ 'ਚ ਹਾਜ਼ਰੀ ਭਰਦਿਆਂ ਭਗਵਾਨ ਭੋਲੇ ਨਾਥ ਦਾ ਅਸ਼ੀਰਵਾਦ ਹਾਸਿਲ ਕੀਤਾ ਅਤੇ ਸ਼ਹਿਰ ਵਾਸੀਆਂ ਦੇ ਭਲੇ ਦੀ ਕਾਮਨਾ ਕੀਤੀ | ਉਨ੍ਹਾਂ ਸਮੁੱਚੇ ਸ਼ਰਧਾਲੂਆਂ ਨੂੰ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਿਨ ਭੋਲੇ ਨਾਥ ਦਾ ਵਿਆਹ ਮਾਤਾ ਪਾਰਵਤੀ ਨਾਲ ਹੋਇਆ ਸੀ, ਜਿਸ ਕਰਕੇ ਸ਼ਰਧਾਲੂਆਂ ਵਲੋਂ ਰਾਤ ਨੂੰ ਭਗਵਾਨ ਸ਼ਿਵ ਦੀ ਬਰਾਤ ਕੱਢੀ ਜਾਂਦੀ ਹੈ ਅਤੇ ਸ਼ਿਵ ਿਲੰਗ ਦੀ ਪੂਜਾ ਕੀਤੀ ਜਾਂਦੀ ਹੈ | ਇਸ ਮੌਕੇ ਸ਼ਰਧਾਲੂਆਂ ਵਿਚਕਾਰ ਵੱਖ-ਵੱਖ ਥਾਈਾ ਲੰਗਰ ਵੀ ਵਰਤਾਏ ਗਏ |


ਪਿਛਲੀ ਖ਼ਬਰ ਡੇਰਾਬੱਸੀ ਵਿਖੇ ਅਰਧ-ਨਾਰੀਸ਼ਵਰ ਮੰਦਰ ਵਿਖੇ ਸ਼ਿਵਰਾਤਰੀ ਦੇ ਜਸ਼ਨ ਸ਼ੁਰੂ <br/> ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕੇਂਦਰ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।