06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜ਼ਿਲ੍ਹੇ 'ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ 'ਤੇ ਪਾਬੰਦੀ

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 ਅਧੀਨ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ 'ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਹੈ | ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਈ ਵਾਰ ਰਾਜਸੀ ਜਥੇਬੰਦੀਆਂ ਤੇ ਯੂਨੀਅਨਾਂ ਆਦਿ ਵਲੋਂ ਆਪਣੀਆਂ ਮੰਗਾਂ ਸੰਬੰਧੀ ਧਰਨੇ ਪ੍ਰਦਰਸ਼ਨ ਆਦਿ ਕੀਤੇ ਜਾਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੇ ਜਾਨ-ਮਾਲ ਅਤੇ ਜਨਤਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ, ਲਿਹਾਜ਼ਾ ਜ਼ਿਲ੍ਹੇ 'ਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ ਅਤੇ ਨਾਅਰੇ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਹ ਹੁਕਮ ਪੈਰਾ ਮਿਲਟਰੀ ਫੋਰਸ, ਮਿਲਟਰੀ ਫੋਰਸ, ਸਰਕਾਰੀ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ, ਵਿਆਹ-ਸ਼ਾਦੀਆਂ, ਧਾਰਮਿਕ ਰਸਮਾਂ, ਸਰਕਾਰੀ ਪ੍ਰੋਗਰਾਮਾਂ ਅਤੇ ਮਿ੍ਤਕਾਂ ਦੇ ਸਸਕਾਰ 'ਤੇ ਲਾਗੂ ਨਹੀਂ ਹੋਵੇਗਾ | ਉਨ•ਾਂ ਦੱਸਿਆ ਕਿ ਇਹ ਹੁਕਮ ਆਗਾਮੀ 10 ਅਪ੍ਰੈਲ ਤੱਕ ਜ਼ਿਲ•ਾ ਮੁਹਾਲੀ ਦੀ ਹਦੂਦ ਅੰਦਰ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ |

ਪਿਛਲੀ ਖ਼ਬਰ 'ਮਾਵਾਂ ਨਸ਼ਿਆਂ ਖ਼ਿਲਾਫ਼ ਪਹਿਲੀ ਰੱਖਿਆ ਕਵਚ' ਮੁਹਿੰਮ ਨੂੰ ਮੁਹਾਲੀ 'ਚ ਮਿਲਿਆ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਵਿਖੇ 'ਰਾਈਜ਼ਿੰਗ ਪੰਜਾਬ ਸਮਿੱਟ' ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।