06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

'ਆਪ' ਵਲੋਂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਦੇ ਵਿਰੋਧ 'ਚ ਸਾਬਕਾ ਕੈਬਨਿਟ ਮੰਤਰੀ ਸਿੱਧੂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 14-02-2026
ਐੱਸ. ਏ. ਐੱਸ. ਨਗਰ, 13 ਫਰਵਰੀ (ਪੋ੍ਰ. ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਬਾਰੇ ਕੀਤੀ ਗਈ ਟਿੱਪਣੀ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਸਥਿਤ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਅਤੇ 'ਆਪ' ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵਲੋਂ ਕੀਤੀ ਗਈ ਟਿੱਪਣੀ ਨਾਲ ਇਕ ਖ਼ਾਸ ਵਰਗ ਦੀਆਂ ਭਾਵਨਾਵਾਂ ਨੂੰ ਬਹੁਤ ਜ਼ਿਆਦਾ ਠੇਸ ਪੁੱਜੀ ਹੈ ਅਤੇ ਇਸ ਨਾਲ ਕਾਂਗਰਸ ਦਾ ਦਲਿਤ ਵਿਰੋਧੀ ਚਿਹਰਾ ਬੇਨਕਾਬ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ 'ਆਪ' ਵਲੋਂ ਸ਼ਾਂਤੀਪੂਰਵਕ ਢੰਗ ਨਾਲ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਪ੍ਰਤਾਪ ਸਿੰਘ ਬਾਜਵਾ ਤੋਂ ਤੁਰੰਤ ਬਿਨਾਂ ਸ਼ਰਤ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੇ ਕਿਹਾ ਕਿ ਜਦੋਂ ਤੱਕ ਪ੍ਰਤਾਪ ਸਿੰਘ ਬਾਜਵਾ ਆਪਣੇ ਬਿਆਨ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗਦੇ ਜਾਂ ਸਪੱਸ਼ਟੀਕਰਨ ਨਹੀਂ ਦਿੰਦੇ, ਉਦੋਂ ਤੱਕ ਪਾਰਟੀ ਵਲੋਂ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ | ਰੋਸ ਪ੍ਰਦਰਸ਼ਨ ਦੌਰਾਨ 'ਆਪ' ਦੇ ਵੱਡੀ ਗਿਣਤੀ ਸਥਾਨਕ ਆਗੂ ਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ 'ਮਾਵਾਂ ਨਸ਼ਿਆਂ ਖ਼ਿਲਾਫ਼ ਪਹਿਲੀ ਰੱਖਿਆ ਕਵਚ' ਮੁਹਿੰਮ ਨੂੰ ਮੁਹਾਲੀ 'ਚ ਮਿਲਿਆ ਭਰਵਾਂ ਹੁੰਗਾਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।