ਐੱਸ. ਏ. ਐੱਸ. ਨਗਰ, 13 ਫਰਵਰੀ (ਪ੍ਰੋ. ਅਵਤਾਰ ਸਿੰਘ)-ਸਥਾਨਕ ਸੈਕਟਰ-79 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਸੰਗਰਾਂਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਸੰਦੀਪ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸਵੇਰ ਸਮੇਂ ਸਭ ਤੋਂ ਪਹਿਲਾਂ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਨੇ ਕਥਾ ਦੁਆਰਾ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ, ਉਪਰੰਤ ਭਾਈ ਅਮਰਜੀਤ ਸਿੰਘ ਦੇ ਜਥੇ ਵਲੋਂ ਆਸਾ ਜੀ ਦੀ ਵਾਰ ਦਾ ਕੀਰਤਨ ਕੀਤਾ ਗਿਆ | ਇਸੇ ਤਰ੍ਹਾਂ ਸ਼ਾਮ ਦੇ ਦੀਵਾਨ 'ਚ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਭਾਈ ਕਸ਼ਮੀਰ ਸਿੰਘ ਵਲੋਂ ਸਮੁੱਚੀ ਸੰਗਤ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਫ਼ਿਰ ਸੰਗਤਾਂ ਵਿਚਕਾਰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਅੰਤ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਵਲੋਂ ਦਾਨੀ ਸੱਜਣਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਗਿਆ | ਇਸ ਮੌਕੇ ਧਰਮਵੀਰ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਸਿੰਘ, ਬਲਿਹਾਰ ਸਿੰਘ, ਭੁਪਿੰਦਰ ਸਿੰਘ, ਹਰਜਿੰਦਰਪਾਲ ਸਿੰਘ, ਜਗਮੋਹਨ ਸਿੰਘ, ਬੀਬੀ ਰਮਿੰਦਰ ਕੌਰ, ਅਵਿਨਾਸ਼ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ, ਅਮਨਪ੍ਰੀਤ ਕੌਰ ਤੇ ਚਰਨਜੀਤ ਕੌਰ ਸਮੇਤ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਸਮੁੱਚੀਆਂ ਬੀਬੀਆਂ ਹਾਜ਼ਰ ਸਨ |