20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

'ਗੈਂਗਸਟਰਾਂ 'ਤੇ ਵਾਰ' ਦਾ 25ਵਾਂ ਦਿਨ ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ, 232 ਕਾਬੂ <br/>

ਅਜੀਤ ਡੈਸਕ 15-02-2026
ਚੰਡੀਗੜ੍ਹ, 14 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ਹੇਠ ਸ਼ੁਰੂ ਕੀਤੀ ਗਈ ਫ਼ੈਸਲਾਕੁਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਿਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 702 ਛਾਪੇਮਾਰੀਆਂ ਕੀਤੀਆਂ | ਜਾਣਕਾਰੀ ਅਨੁਸਾਰ, 'ਗੈਂਗਸਟਰਾਂ 'ਤੇ ਵਾਰ' - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫ਼ੈਸਲਾਕੁਨ ਜੰਗ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ | ਇਸ ਤਹਿਤ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ | ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ | ਇਸ ਤੋਂ ਇਲਾਵਾ 89 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 165 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗਿ੍ਫ਼ਤਾਰ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 350ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 3.1 ਕਿਲੋ ਹੈਰੋਇਨ, 7 ਕਿਲੋ ਭੁੱਕੀ, 640 ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 58,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ਼ 350 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸਾ ਤਸਕਰਾਂ ਦੀ ਗਿਣਤੀ 49,602 ਹੋ ਗਈ ਹੈ | ਨਸਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 41 ਵਿਅਕਤੀਆਂ ਨੂੰ ਨਸਾ ਛੁਡਾਊ ਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਸਾਲਾਨਾਂ ਖੇਡਾਂ ਕਰਵਾਈਆਂ <br/> ਅਗਲੀ ਖ਼ਬਰ ਉਲੰਪੀਅਨ ਤੇ ਅੰਤਰਰਾਸ਼ਟਰੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਉਤਸ਼ਾਹਿਤ ਹਾਂ : ਸਤਿੰਦਰ ਸੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।