20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਟ੍ਰੈਫ਼ਿਕ ਇੰਚਾਰਜ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਮਾਮਲਾ ਦਰਜ

ਅਜੀਤ ਡੈਸਕ 15-02-2026
ਜ਼ੀਰਕਪੁਰ, 14 ਫਰਵਰੀ (ਮਨਿੰਦਰ ਸਿੰਘ)-ਸ਼ੁੱਕਰਵਾਰ ਸਵੇਰੇ ਛੱਤ ਲਾਈਟ ਪੁਆਇੰਟ 'ਤੇ ਵਾਹਨਾਂ ਦੀ ਚੈਕਿੰਗ ਦੌਰਾਨ ਇਕ ਕਾਰ ਚਾਲਕ ਡਿਊਟੀ 'ਤੇ ਮੌਜੂਦ ਟ੍ਰੈਫ਼ਿਕ ਇੰਚਾਰਜ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ | ਇਸ ਘਟਨਾ ਵਿਚ ਟ੍ਰੈਫ਼ਿਕ ਇੰਚਾਰਜ ਛੱਤ ਹਰਸ਼ਪਾਲ ਸਿੰਘ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੀ. ਐਚ. ਸੀ. ਢਕੌਲੀ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਉਹ ਜ਼ੇਰ ਇਲਾਜ ਹੈ | ਪੁਲਿਸ ਨੇ ਕਾਰ ਚਾਲਕ ਖ਼ਿਲਾਫ਼ ਬੀ. ਐੱਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਟ੍ਰੈਫ਼ਿਕ ਇੰਚਾਰਜ ਛੱਤ ਲਾਈਟ ਪੁਆਇੰਟ ਏ. ਐੱਸ. ਆਈ ਹਰਸ਼ਪਾਲ ਨੇ ਕਿਹਾ ਕਿ ਉਹ ਸਵੇਰੇ 11 ਵਜੇ ਦੇ ਕਰੀਬ ਆਪਣੀ ਟੀਮ ਸਮੇਤ ਵਾਹਨਾਂ ਦੀ ਜਾਂਚ ਕਰ ਰਿਹਾ ਸੀ | ਇਕ ਮੌਕੇ ਕੁਝ ਪੱਤਰਕਾਰ ਵੀ ਮੌਜੂਦ ਸਨ | ਇਸੇ ਦੌਰਾਨ ਉਨ੍ਹਾਂ ਮੁਹਾਲੀ ਤੋਂ ਆ ਰਹੀ ਇਕ ਕਾਲੇ ਰੰਗ ਦੀ ਸਕਾਰਪੀਓ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਚਾਲਕ ਨੇ ਕਾਰ ਨੂੰ ਰੋਕਣ ਦੀ ਬਜਾਏ ਉਸ ਨੂੰ ਮਾਰਨ ਦੇ ਇਰਾਦੇ ਨਾਲ ਸਿੱਧਾ ਕਾਰ ਉਨ੍ਹਾਂ ਵੱਲ ਮੋੜ ਦਿੱਤੀ ਤੇ ਬਾਅਦ 'ਚ ਉਹ ਕਾਰ ਭਜਾ ਕੇ ਲੈ ਗਿਆ | ਇਸ ਹਮਲੇ ਕਾਰਨ ਉਹ ਸੜਕ ਦੇ ਕਿਨਾਰੇ ਡਿੱਗ ਪਿਆ ਤੇ ਜ਼ਖਮੀ ਹੋ ਗਿਆ | ਉਸ ਨੂੰ ਇਲਾਜ ਲਈ ਨਿੱਜੀ ਵਾਹਨ ਰਾਹੀਂ ਢਕੌਲੀ ਹਸਪਤਾਲ ਲਿਜਾਇਆ ਗਿਆ, ਜਿਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ | ਪੁਲਿਸ ਦੇ ਅਨੁਸਾਰ ਡਿਊਟੀ ਦੌਰਾਨ ਸਰਕਾਰੀ ਕਰਮਚਾਰੀ 'ਤੇ ਹਮਲਾ ਕਰਨਾ ਇਕ ਗੰਭੀਰ ਅਪਰਾਧ ਹੈ | ਪੁਲਿਸ ਵਲੋਂ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਕੈਂਪ ਦੌਰਾਨ 47 ਯੂਨਿਟ ਖ਼ੂਨ ਇਕੱਤਰ <br/> ਅਗਲੀ ਖ਼ਬਰ ਉਲੰਪੀਅਨ ਤੇ ਅੰਤਰਰਾਸ਼ਟਰੀ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਉਤਸ਼ਾਹਿਤ ਹਾਂ : ਸਤਿੰਦਰ ਸੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।