20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਕੈਂਪ ਦੌਰਾਨ 47 ਯੂਨਿਟ ਖ਼ੂਨ ਇਕੱਤਰ <br/>

ਅਜੀਤ ਡੈਸਕ 15-02-2026
ਖਰੜ, 14 ਫਰਵਰੀ (ਗੁਰਮੁੱਖ ਸਿੰਘ ਮਾਨ)-ਲਾਇਨਜ਼ ਕਲੱਬ ਖਰੜ ਓਮੰਗ ਤੇ ਓਰੇਨ ਇੰਸਟੀਚਿਊਟ ਵਲੋਂ ਸਾਂਝੇ ਤੌਰ 'ਤੇ ਪਿੰਡ ਦੇਸੂਮਾਜਰਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਓਰੇਨ ਇੰਸਟੀਚਿਊਟ ਦੇ ਐੱਮ. ਡੀ. ਰਵੀ ਸੂਦ ਵਲੋਂ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਾਜੈਕਟ ਚੇਅਰਮੈਨ ਸੁਭਾਸ਼ ਅਗਰਵਾਲ ਨੇ ਦੱਸਿਆ ਕਿ ਕੈਂਪ ਦੌਰਾਨ ਬਲੱਡ ਬੈਂਕ ਰੋਪੜ ਤੋਂ ਡਾ. ਗੌਰਵ ਭੁੱਟਾ ਦੀ ਅਗਵਾਈ 'ਚ ਆਈ ਟੀਮ ਵਲੋਂ 47 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਹਰ ਇਨਸਾਨ ਥੋੜ੍ਹਾ ਸਮਾਂ ਜ਼ਰੂਰਤਮੰਦਾਂ ਦੀ ਸੇਵਾ ਵਿਚ ਲਗਾਉਣਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਮੇਜਰ ਸਿੰਘ, ਅਮਨਦੀਪ, ਅਮਨਦੀਪ ਸਿੰਘ ਮਾਨ, ਅਰੁਣ ਜਿੰਦਲ ਤੇ ਨਰੇਸ਼ ਸਿੰਗਲਾ ਸਮੇਤ ਇੰਸਟੀਚਿਊਟ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੋਰਾਂ ਨੇ ਗੱਡੀ ਨਾਲ ਖਿੱਚ ਕੇ ਹਾਰਡਵੇਅਰ ਦੀ ਦੁਕਾਨ ਦਾ ਸ਼ਟਰ ਤੋੜਿਆ <br/> ਅਗਲੀ ਖ਼ਬਰ ਟ੍ਰੈਫ਼ਿਕ ਇੰਚਾਰਜ 'ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।