20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅੱਖਾਂ 'ਚ ਮਿਰਚਾਂ ਵਾਲਾ ਪਾਊਡਰ ਪਾ ਕੇ 5 ਲੱਖ ਰੁਪਏ ਲੁੱਟੇ <br/>

ਅਜੀਤ ਡੈਸਕ 15-02-2026
ਐੱਸ. ਏ. ਐੱਸ. ਨਗਰ, 14 ਫਰਵਰੀ (ਕਪਿਲ ਵਧਵਾ)-ਮੁਹਾਲੀ ਦੇ ਫੇਜ਼-7 ਸਥਿਤ ਏ. ਟੀ. ਐਮ. ਬੂਥ ਨੇੜੇ ਦਿਨ-ਦਿਹਾੜੇ ਮਿਰਚਾਂ ਵਾਲਾ ਪਾਊਡਰ ਸੁੱਟ ਕੇ 5 ਲੱਖ ਰੁ. ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਅੱਜ ਦੁਪਹਿਰ ਕਰੀਬ 2.30 ਵਜੇ ਵਾਪਰੀ ਦੱਸੀ ਜਾ ਰਹੀ ਹੈ | ਇਸ ਸੰਬੰਧੀ ਗੁਰਜੋਤ ਸਿੰਘ ਵਾਸੀ ਮੁਹਾਲੀ, ਜੋ ਕਿ 'ਟੈਲੀ ਲਿੰਕ' ਨਾਮਕ ਕੰਪਨੀ ਚਲਾਉਂਦੇ ਹਨ, ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਮੁਤਾਬਿਕ ਉਸ ਦਾ ਕਰਮਚਾਰੀ ਵਿਕੂ ਕੁਮਾਰ ਏਅਰਟੈੱਲ ਪ੍ਰੀਪੇਡ ਅਤੇ ਏਅਰਟੈਲ ਪੇਮੈਂਟ ਬੈਂਕ ਦੀਆਂ ਕੁਲੈਕਸ਼ਨਾਂ ਦੀ ਨਕਦੀ ਬੈਂਕ ਵਿਚ ਜਮ੍ਹਾਂ ਕਰਵਾਉਣ ਲਈ ਗਿਆ ਸੀ | ਸ਼ਨੀਵਾਰ ਹੋਣ ਕਾਰਨ ਬੈਂਕ ਬੰਦ ਸੀ, ਇਸ ਲਈ ਉਹ ਫੇਜ਼-7 ਸਥਿਤ ਐਕਸਿਸ ਬੈਂਕ ਦੇ ਏ. ਟੀ. ਐਮ. ਬੂਥ 'ਤੇ ਨਕਦੀ ਜਮ੍ਹਾਂ ਕਰਵਾਉਣ ਲਈ ਪਹੁੰਚਿਆ ਸੀ | ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿਕੂ ਕੁਮਾਰ ਏ. ਟੀ. ਐਮ. ਅੰਦਰ ਸੀ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦੀਆਂ ਅੱਖਾਂ 'ਤੇ ਲਾਲ ਮਿਰਚਾਂ ਵਾਲਾ ਪਾਊਡਰ ਸੁੱਟ ਦਿੱਤਾ ਅਤੇ ਨਕਦੀ ਵਾਲਾ ਬੈਗ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਅਨੁਸਾਰ ਬੈਗ ਵਿਚ ਕਰੀਬ 5 ਲੱਖ ਰੁ. ਦੀ ਰਾਸ਼ੀ ਸੀ | ਹਮਲੇ ਤੋਂ ਬਾਅਦ ਜ਼ਖ਼ਮੀ ਹਾਲਤ ਵਿਚ ਵਿਕੂ ਕੁਮਾਰ ਨੂੰ ਇਲਾਜ ਲਈ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਇਸ ਮਾਮਲੇ ਵਿਚ ਥਾਣਾ ਮਟੌਰ ਦੇ ਏ. ਐਸ. ਆਈ. ਦਵਿੰਦਰ ਸਿੰਘ ਵਲੋਂ ਕਾਰਵਾਈ ਕਰਦਿਆਂ ਭਾਰਤੀ ਨਿਆਂ ਸੰਹਿਤਾ ਦੀ ਧਾਰਾ 304 ਤਹਿਤ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪੁਲਿਸ ਨੇ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਏ. ਟੀ. ਐਮ. ਬੂਥ ਦੀ ਸੀ. ਸੀ. ਟੀ. ਵੀ. ਫੁਟੇਜ ਸੰਭਾਲ ਕੇ ਰੱਖਣ ਲਈ ਬੈਂਕ ਪ੍ਰਬੰਧਕਾਂ ਨੂੰ ਲਿਖਤੀ ਬੇਨਤੀ ਕੀਤੀ ਹੈ | ਇਸ ਦੇ ਨਾਲ ਹੀ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ਼ ਵਿਚ ਕੈਦ ਹੋਏ ਵਿਅਕਤੀ ਦੀ ਫੋਟੋ ਜਾਰੀ ਕਰਕੇ ਆਮ ਜਨਤਾ ਨੂੰ ਉਸ ਦੀ ਪਛਾਣ ਦੱਸਣ ਦੀ ਅਪੀਲ ਕੀਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੀ. ਸੀ. ਟੀ. ਵੀ. ਅਤੇ ਤਕਨੀਕੀ ਸਬੂਤਾਂ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ |


ਪਿਛਲੀ ਖ਼ਬਰ 'ਆਪ' ਨੇ ਨਾਇਬ ਸਿੰਘ ਸੈਣੀ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਚੋਰਾਂ ਨੇ ਗੱਡੀ ਨਾਲ ਖਿੱਚ ਕੇ ਹਾਰਡਵੇਅਰ ਦੀ ਦੁਕਾਨ ਦਾ ਸ਼ਟਰ ਤੋੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।