20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

'ਆਪ' ਨੇ ਨਾਇਬ ਸਿੰਘ ਸੈਣੀ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

ਅਜੀਤ ਡੈਸਕ 15-02-2026
ਚੰਡੀਗੜ੍ਹ, 14 ਫਰਵਰੀ (ਅਜੀਤ ਬਿਊਰੋ)- ਦੇਸ਼ ਭਗਤ ਯੂਨੀਵਰਸਿਟੀ ਵਿਖੇ ਇਕ ਪ੍ਰੋਗਰਾਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਆਮਦ ਨੂੰ ਲੈ ਕੇ ਅਮਲੋਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਸੈਂਕੜੇ ਵਰਕਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ | 'ਆਪ' ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਦੇ ਮੁੱਖ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਖੁਦ ਆਉਣ ਦੀ ਬਜਾਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਸ ਪ੍ਰੋਗਰਾਮ ਵਿਚ ਭੇਜਿਆ | ਉਨ੍ਹਾਂ ਰਾਜਪਾਲ ਤੋਂ ਸਵਾਲ ਕੀਤਾ ਕਿ ਕੀ ਪੰਜਾਬ ਕੋਲ ਆਪਣੇ ਮੰਤਰੀਆਂ ਜਾਂ ਆਗੂਆਂ ਦੀ ਘਾਟ ਹੈ? ਬੜਿੰਗ ਨੇ ਕਿਹਾ ਕਿ ਗਵਰਨਰ ਸਾਹਿਬ ਪੰਜਾਬ ਦੇ ਕਿਸੇ ਵੀ ਮੰਤਰੀ ਦੀ ਡਿਊਟੀ ਲਗਾ ਸਕਦੇ ਸਨ ਪਰ ਭਾਜਪਾ ਦੇ ਇਸ਼ਾਰੇ 'ਤੇ ਜਾਣਬੁੱਝ ਕੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਦੀਆਂ ਸੰਸਥਾਵਾਂ 'ਚ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਮਾਮਲਿਆਂ 'ਚ ਹਰਿਆਣਾ ਦਾ ਦਖ਼ਲ ਵਧਾਇਆ ਜਾ ਸਕੇ | ਵਿਧਾਇਕ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸਥਾਨਕ ਲੋਕਾਂ ਦੇ ਵਿਰੋਧ ਨੂੰ ਦੇਖਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਆਪਣਾ ਦੌਰਾ ਰੱਦ ਕਰਕੇ ਵਾਪਸ ਮੁੜਨਾ ਪਿਆ | ਇਸ ਦੌਰਾਨ ਬੜਿੰਗ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੀ ਹਮਲਾ ਬੋਲਿਆ |

ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਭਵਨ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਨਾ ਹਟਾਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ-ਆਗੂ <br/>... ਅਗਲੀ ਖ਼ਬਰ ਅੱਖਾਂ 'ਚ ਮਿਰਚਾਂ ਵਾਲਾ ਪਾਊਡਰ ਪਾ ਕੇ 5 ਲੱਖ ਰੁਪਏ ਲੁੱਟੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।