20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸ੍ਰੀ ਗੁਰੂ ਰਵਿਦਾਸ ਭਵਨ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਨਾ ਹਟਾਏ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ-ਆਗੂ <br/>

ਅਜੀਤ ਡੈਸਕ 15-02-2026
ਖਰੜ, 14 ਫਰਵਰੀ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦੀ ਮੀਟਿੰਗ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਪ੍ਰਧਾਨ ਮਦਨ ਲਾਲ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭਾ ਦੇ ਆਗੂਆਂ ਨੇ ਨਗਰ ਕੌਂਸਲ ਖਰੜ ਅਤੇ ਵਾਰਡ ਦੇ ਕੌਂਸਲਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸ੍ਰੀ ਗੁਰੂ ਰਵਿਦਾਸ ਭਵਨ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਸਭਾ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸੇ ਦੌਰਾਨ ਪ੍ਰਧਾਨ ਮਦਨ ਲਾਲ ਜਨਾਗਲ ਤੇ ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਭਵਨ ਦੇ ਮਸਲੇ ਨੂੰ ਲੈ ਕੇ ਨਗਰ ਕੌਂਸਲ ਖਰੜ ਦੇ ਰਵੱਈਏ 'ਤੇ ਚਿੰਤਾ ਜ਼ਾਹਿਰ ਕਰਦਿਆਂ ਦੱਸਿਆ ਕਿ ਇਸ ਭਵਨ ਦੀ ਸਥਾਪਨਾ ਬਕਾਇਦਾ ਕਾਨੂੰਨੀ ਢੰਗ ਨਾਲ ਕੀਤੀ ਗਈ ਹੈ ਅਤੇ ਭਵਨ 'ਚ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਸੈਮੀਨਾਰ ਵੀ ਕਰਵਾਏ ਜਾਂਦੇ ਹਨ | ਇਸ ਭਵਨ ਦਾ ਨੀਂਹ-ਪੱਥਰ ਤਤਕਾਲੀ ਵਿਧਾਇਕ ਜਥੇ. ਉਜਾਗਰ ਸਿੰਘ ਬਡਾਲੀ ਵਲੋਂ ਰੱਖਿਆ ਗਿਆ ਸੀ ਅਤੇ ਭਵਨ ਦੀ ਉਸਾਰੀ ਉਪਰੰਤ ਨਗਰ ਕੌਂਸਲ ਖਰੜ ਨੇ ਇਸ ਦੇ ਰੱਖ-ਰਖਾਅ ਲਈ ਭਵਨ ਦੀਆਂ ਚਾਬੀਆਂ ਸਭਾ ਨੂੰ ਸੌਂਪ ਦਿੱਤੀਆਂ ਸਨ ਅਤੇ ਉਦੋਂ ਤੋਂ ਹੀ ਸਭਾ ਭਵਨ ਦਾ ਰੱਖ-ਰਖਾਅ ਕਰਦੀ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਭਵਨ ਦੇ ਆਲੇ-ਦੁਆਲੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੋ ਚੁੱਕੀ ਹੈ ਅਤੇ ਪ੍ਰਸ਼ਾਸਨ ਨੂੰ ਬੇਨਤੀ ਕਰਨ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਉਨ੍ਹਾਂ ਕਿਹਾ ਕਿ ਭਵਨ ਦਾ ਕਾਫ਼ੀ ਹਿੱਸਾ ਨਾਜਾਇਜ਼ ਕਬਜ਼ਿਆਂ ਵਾਲਿਆਂ ਨੇ ਮੱਲਿਆ ਹੋਇਆ ਹੈ | ਸਭਾ ਵਲੋਂ ਮੁੱਖ ਮੰਤਰੀ ਤੋਂ ਲੈ ਕੇ ਹਰ ਸਮਰੱਥ ਅਥਾਰਟੀ ਤੱਕ ਪੱਤਰ-ਵਿਵਹਾਰ ਕਰਨ ਸਮੇਤ ਨਿੱਜੀ ਤੌਰ 'ਤੇ ਪਹੁੰਚ ਵੀ ਕੀਤੀ ਜਾ ਚੁੱਕੀ ਹੈ, ਪਰ ਫ਼ਿਰ ਵੀ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 28 ਫਰਵਰੀ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਭਾ ਨੂੰ ਤਿੱਖਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਵਲੋਂ ਅੱਖਾਂ ਦਾਨ ਕਰਨ ਵਾਲੀ ਕਮਲਾ ਰਾਣੀ ਦੇ ਪਰਿਵਾਰ ਦਾ ਸਨਮਾਨ <br/> ਅਗਲੀ ਖ਼ਬਰ 'ਆਪ' ਨੇ ਨਾਇਬ ਸਿੰਘ ਸੈਣੀ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।