15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

'ਗੈਂਗਸਟਰਾਂ 'ਤੇ ਵਾਰ' ਦਾ 29ਵਾਂ ਦਿਨ ਪੰਜਾਬ ਪੁਲਿਸ ਨੇ 689 ਥਾਈਾ ਕੀਤੀ ਛਾਪੇਮਾਰੀ, 196 ਗਿ੍ਫ਼ਤਾਰ <br/>

ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 29ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਤੇ ਮੈਪ ਕੀਤੇ 689 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ' ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 29ਵੇਂ ਦਿਨ, ਪੁਲਿਸ ਟੀਮਾਂ ਨੇ 196 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗਿ੍ਫ਼ਤਾਰੀਆਂ ਦੀ ਗਿਣਤੀ 9,978 ਹੋ ਗਈ ਹੈ | ਇਸ ਤੋਂ ਇਲਾਵਾ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਜਦੋਂ ਕਿ 232 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 354ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਤਹਿਤ ਅੱਜ 110 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਤੇ ਉਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ ਹੈਰੋਇਨ, 2.7 ਕਿਲੋ ਅਫ਼ੀਮ, 419 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਦੇ ਨਾਲ ਸਿਰਫ਼ 354 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,184 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 36 ਵਿਅਕਤੀਆਂ ਨੂੰ ਨਸ਼ਾ ਛੁਡਾਊ ਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਲੋਕ ਨਿਰਮਾਣ ਮੰਤਰੀ ਵਲੋਂ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਜਾਇਜ਼ਾ <br/> ਅਗਲੀ ਖ਼ਬਰ ਲੇਜ਼ ਵਲੋਂ ਆਪਣੀ ਨਵੀਂ ਤਾਜ਼ਾ ਬ੍ਰਾਂਡ ਪਛਾਣ ਨੂੰ ਲਾਂਚ ਕਰਨ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।