15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਲੋਕ ਨਿਰਮਾਣ ਮੰਤਰੀ ਵਲੋਂ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਜਾਇਜ਼ਾ <br/>

ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ | ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ | ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ | ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯਾਤਰੀਆਂ ਨੂੰ ਬਿਹਤਰ ਅਤੇ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਪ੍ਰਤੀ ਦਿ੍ੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਤੇ ਆਧੁਨਿਕ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ |
ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਵਿੱਤੀ ਤੇ ਹੋਰਨਾਂ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ | ਉਨ੍ਹਾਂ ਚੇਤਾਵਨੀ ਦਿੱਤੀ ਕਿ ਸੜਕ ਨਿਰਮਾਣ ਕਾਰਜਾਂ ਨੂੰ ਪੂਰਾ ਕਰਨ ਵਿਚ ਕੁਤਾਹੀ ਵਰਤਣ ਵਾਲੇ ਅਧਿਕਾਰੀ ਜਾਂ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਵਿਚ ਪ੍ਰਬੰਧਕੀ ਸਕੱਤਰ ਰਵੀ ਭਗਤ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ ਇੰਜੀਨੀਅਰ ਅਨਿਲ ਗੁਪਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ |

ਪਿਛਲੀ ਖ਼ਬਰ ਮੁੱਲਾਂਪੁਰ ਖੇਤਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਪੰਜ ਮੁਲਜ਼ਮ ਕਾਬੂ <br/> ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 29ਵਾਂ ਦਿਨ ਪੰਜਾਬ ਪੁਲਿਸ ਨੇ 689 ਥਾਈਾ ਕੀਤੀ ਛਾਪੇਮਾਰੀ, 196 ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।