15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ 'ਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਅਜੀਤ ਬਿਊਰੋ)- ਪੰਜਾਬ ਦੇ ਕੈਬਨਿਟ ਮੰਤਰੀਆਂ ਮਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ | ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ | ਭਾਰਤੀ ਫੌਜ ਵਿਚ 21 ਸਾਲ ਦੀ ਸੇਵਾ ਨਿਭਾਉਣ ਵਾਲੇ ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ, ਇਕ ਤਜਰਬੇਕਾਰ ਸੈਨਿਕ ਹਨ, ਜੋ ਅੱਤਵਾਦ ਵਿਰੋਧੀ ਕਾਰਵਾਈਆਂ ਤੇ ਜੰਗਲ ਯੁੱਧ ਵਿੱਚ ਮਾਹਰ ਹਨ | ਉਨ੍ਹਾਂ ਨੇ ਕੰਪਨੀ ਕਮਾਂਡਰ ਅਤੇ ਸੈਕਿੰਡ-ਇਨ-ਕਮਾਂਡ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਵਿਆਪਕ ਪ੍ਰਸ਼ਾਸਕੀ ਅਤੇ ਕੰਮਕਾਜੀ ਅਨੁਭਵ ਹਾਸਲ ਹੈ | ਸੇਵਾਮੁਕਤੀ ਤੋਂ ਬਾਅਦ, ਉਹ ਸਮਾਜ ਭਲਾਈ ਅਤੇ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕੀਤੀਆਂ ਗਈਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਰਹੇ ਹਨ |
ਇਸ ਮੌਕੇ ਮੌਜੂਦ ਪਤਵੰਤਿਆਂ ਵਿਚ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਮਾਨਸਾ ਤੋਂ ਵਿਧਾਇਕ ਵਿਜੇ ਐਨ. ਸਿੰਗਲਾ, ਵਾਟਰ ਵਰਕਸ ਦੇ ਚੇਅਰਮੈਨ ਅਤੇ 'ਆਪ' ਦੇ ਸਕੱਤਰ ਐਸ.ਐਸ. ਆਹਲੂਵਾਲੀਆ, ਚੇਅਰਮੈਨ (ਪੰਜਾਬ ਐਗਰੋ) ਸ਼ਵਿੰਦਰ ਸਿੰਘ ਖਿੰਡਾ, ਸਨੌਰ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਚੇਅਰਮੈਨ(ਯੋਜਨਾ ਬੋਰਡ) ਪ੍ਰਭਜੋਤ ਕੌਰ, ਚੇਅਰਮੈਨ( ਮਾਰਕੀਟ ਕਮੇਟੀ) ਮੋਹਾਲੀ, ਗੁਰਿੰਦਰ ਸਿੰਘ ਮਿੱਤਲ, ਕੌਂਸਲਰ( ਚੰਡੀਗੜ੍ਹ) ਦਮਨਪ੍ਰੀਤ ਸਿੰਘ ਬਾਦਲ, ਕੌਂਸਲਰ( ਚੰਡੀਗੜ੍ਹ) ਪ੍ਰੇਮ ਲਤਾ, ਕੌਂਸਲਰ, (ਚੰਡੀਗੜ੍ਹ) ਅੰਜੂ ਕਤਿਆਲ , ਕੌਂਸਲਰ(ਚੰਡੀਗੜ੍ਹ) ਹਰਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ, ਸਾਬਕਾ ਆਰਮੀ ਕਮਾਂਡਰ, ਵੈਸਟਰਨ ਕਮਾਂਡ, ਲੈਫਟੀਨੈਂਟ ਜਨਰਲ ਗੁਰਪ੍ਰਤਾਪ ਸਿੰਘ (ਸੇਵਾਮੁਕਤ) ਤੇ ਟਰਾਈਸਿਟੀ ਦੇ ਵੱਡੀ ਗਿਣਤੀ ਵਿੱਚ ਫੌਜੀ ਅਧਿਕਾਰੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਕ੍ਰਾਈਮ ਬ੍ਰਾਂਚ-26 ਦੀ ਟੀਮ ਵਲੋਂ ਮੋਟਰਸਾਈਕਲ ਚੋਰ ਕਾਬੂ ਅਗਲੀ ਖ਼ਬਰ ਵਪਾਰਕ ਸੰਸਥਾਵਾਂ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨਗੀਆਂ ਤਾਂ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣ 'ਚ ਮਦਦ ਮਿਲੇਗੀ –...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।