ਸਮਾਜਿਕ ਸੁਰੱਖਿਆ ਸਕੀਮਾਂ ਹੇਠ ਜਨਵਰੀ 2026 ਤੱਕ 5,748 ਕਰੋੜ ਤੋਂ ਵੱਧ ਦੀ ਰਕਮ ਜਾਰੀ- ਡਾ. ਬਲਜੀਤ ਕੌਰ <br/>
ਅਜੀਤ ਡੈਸਕ
19-02-2026
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਅਧੀਨ ਸੂਬੇ ਦੇ 35.70 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਨਿਯਮਤ ਅਤੇ ਨਿਰੰਤਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਗ਼ਰੀਬ, ਬਜ਼ੁਰਗ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਈ ਗਈ ਹੈ | ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਬੁਢਾਪਾ ਪੈਨਸ਼ਨ ਅਧੀਨ 3,806.43 ਕਰੋੜ, ਵਿਧਵਾ ਅਤੇ ਨਿਰਾਸ਼ਰਿਤ ਔਰਤਾਂ ਲਈ 1,099.97 ਕਰੋੜ, ਅਨਾਥ ਅਤੇ ਆਸ਼ਰਿਤ ਬੱਚਿਆਂ ਲਈ 385.94 ਕਰੋੜ, ਜਦਕਿ ਦਿਵਿਆਂਗ ਵਿਅਕਤੀਆਂ ਨੂੰ 456.03 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਸਕੀਮਾਂ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਲੱਖਾਂ ਪਰਿਵਾਰਾਂ ਲਈ ਸਨਮਾਨ ਨਾਲ ਜਿਊਣ ਦੀ ਉਮੀਦ ਹਨ | ਹਾਸ਼ੀਆਗ੍ਰਸਤ ਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦਾ ਉਦੇਸ਼ ਹਰ ਲੋੜਵੰਦ ਤੱਕ ਸਮਾਜਿਕ ਸੁਰੱਖਿਆ, ਸਨਮਾਨ ਅਤੇ ਆਰਥਿਕ ਮਜ਼ਬੂਤੀ ਯਕੀਨੀ ਬਣਾਉਣਾ ਹੈ | ਇਸ ਮਕਸਦ ਲਈ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 6,175 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ |