30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਸ੍ਰੀ ਧੰਨਾ ਭਗਤ ਵਿਖੇ ਸਾਲਾਨਾ ਸਮਾਗਮ ਅੱਜ ਤੋਂ

ਅਜੀਤ ਡੈਸਕ 20-02-2026
ਐੱਸ. ਏ. ਐੱਸ. ਨਗਰ, 19 ਫਰਵਰੀ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਧੰਨਾ ਭਗਤ ਵਿਖੇ ਸਾਲਾਨਾ ਸਮਾਗਮ ਅੱਜ 20 ਫਰਵਰੀ ਤੋਂ ਲੈ ਕੇ 22 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਧੰਨਾ ਭਗਤ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਕਰਵਾਏ ਜਾ ਰਹੇ ਇਸ ਤਿੰਨ ਰੋਜ਼ਾ ਸਾਲਾਨਾ ਸਮਾਗਮ ਦੌਰਾਨ ਸੰਤਾਂ-ਮਹਾਂਪੁਰਸ਼ਾਂ ਤੇ ਇਸਤਰੀ ਸਤਿਸੰਗ ਜਥਿਆਂ ਸਮੇਤ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਗੁਰਬਾਣੀ ਵਿਚਾਰਾਂ ਦੁਆਰਾ ਨਿਹਾਲ ਕੀਤਾ ਜਾਵੇਗਾ | ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |
ਪਿਛਲੀ ਖ਼ਬਰ ਏ. ਟੀ. ਐੱਮ. 'ਚੋਂ ਨਕਦੀ ਵਾਲਾ ਬੈਗ ਲੁੱਟਣ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਪਿੰਡ ਹਮਾਂਯੂਪੁਰ ਵਿਖੇ ਧਾਰਮਿਕ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।