30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਏ. ਟੀ. ਐੱਮ. 'ਚੋਂ ਨਕਦੀ ਵਾਲਾ ਬੈਗ ਲੁੱਟਣ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 20-02-2026
ਐੱਸ. ਏ. ਐੱਸ. ਨਗਰ, 19 ਫਰਵਰੀ (ਕਪਿਲ ਵਧਵਾ)-ਸਥਾਨਕ ਫੇਜ਼-7 ਸਥਿਤ ਇਕ ਏ. ਟੀ. ਐੱਮ. ਅੰਦਰ ਅੱਖਾਂ ਵਿਚ ਮਿਰਚਾਂ ਪਾ ਕੇ ਨਕਦੀ ਵਾਲਾ ਬੈਗ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਗਿ੍ਫ਼ਤਾਰ ਮੁਲਜ਼ਮਾਂ ਵਿਚ ਇਕ ਬੈਂਕ ਦਾ ਸੁਰੱਖਿਆ ਗਾਰਡ ਵੀ ਸ਼ਾਮਿਲ ਹੈ, ਜਿਸ ਨੇ ਆਪਣੇ ਸਾਥੀ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸੀ. ਆਈ. ਏ. ਸਟਾਫ਼ ਖਰੜ ਅਤੇ ਥਾਣਾ ਮਟੌਰ ਦੀਆਂ ਟੀਮਾਂ ਵਲੋਂ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਇਹ ਸਫ਼ਲਤਾ ਹਾਸਿਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬੀਤੀ 14 ਫਰਵਰੀ ਨੂੰ ਫੇਜ਼-7 ਸਥਿਤ ਐਕਸਿਸ ਬੈਂਕ ਦੇ ਏ. ਟੀ. ਐੱਮ. 'ਚ ਮੌਜੂਦ ਗੁਰਜੋਤ ਸਿੰਘ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਉਸ ਤੋਂ ਨਕਦੀ ਖੋਹ ਲਈ ਗਈ ਸੀ | ਇਸ ਮਾਮਲੇ ਸੰਬੰਧੀ ਥਾਣਾ ਮਟੌਰ ਵਿਚ ਬੀ. ਐੱਨ. ਐੱਸ. ਦੀ ਧਾਰਾ 304 ਤਹਿਤ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਸੀ | ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਨੇ ਨਿਸ਼ਾਨ ਮਸੀਹ ਅਤੇ ਉਸ ਦੇ ਸਾਥੀ ਮਨਿੰਦਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਕੋਲੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ, ਕੱਪੜੇ, ਬੂਟ, ਚਾਕੂ, 2 ਲੱਖ ਰੁ. ਦੀ ਨਕਦੀ ਅਤੇ ਲੁੱਟੀ ਗਈ ਰਕਮ ਨਾਲ ਖ਼ਰੀਦੇ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ ਹਨ | ਪੁਲਿਸ ਅਧਿਕਾਰੀਆਂ ਨੇ ਖੁਲਾਸਾ ਕੀਤਾ ਕਿ ਮੁੱਖ ਮੁਲਜ਼ਮ ਨਿਸ਼ਾਨ ਮਸੀਹ ਬੈਂਕ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਅਤੇ ਉਸ ਨੇ ਪਹਿਲਾਂ ਰੇਕੀ ਕਰਕੇ ਯੋਜਨਾਬੱਧ ਢੰਗ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਐੱਸ. ਪੀ. ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ | ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਗੁਰਦੁਆਰਾ ਪਰਮਜੋਤ ਸਾਹਿਬ ਮੁੱਲਾਂਪੁਰ ਵਿਖੇ ਗੁਰਮਤਿ ਸਮਾਗਮ ਅੱਜ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਧੰਨਾ ਭਗਤ ਵਿਖੇ ਸਾਲਾਨਾ ਸਮਾਗਮ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।