30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੁਰਦੁਆਰਾ ਪਰਮਜੋਤ ਸਾਹਿਬ ਮੁੱਲਾਂਪੁਰ ਵਿਖੇ ਗੁਰਮਤਿ ਸਮਾਗਮ ਅੱਜ <br/>

ਅਜੀਤ ਡੈਸਕ 20-02-2026
ਮੁੱਲਾਂਪੁਰ ਗਰੀਬਦਾਸ, 19 ਫਰਵਰੀ (ਖੈਰਪੁਰ)-ਮੁੱਲਾਂਪੁਰ ਗਰੀਬਦਾਸ (ਨਿਊ ਚੰਡੀਗੜ੍ਹ) ਸਥਿਤ ਗੁਰਦੁਆਰਾ ਪਰਮਜੋਤ ਸਾਹਿਬ ਵਿਖੇ ਸਾਲਾਨਾ ਗੁਰਮਤਿ ਸਮਾਗਮ 20 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ 20 ਫਰਵਰੀ ਨੂੰ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਦੌਰਾਨ ਸੰਤ-ਮਹਾਂਪੁਰਸ਼, ਕਥਾਵਾਚਕ, ਰਾਗੀ ਤੇ ਢਾਡੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਨਾਲ ਜੋੜਨਗੇ | ਇਸ ਤੋਂ ਇਲਾਵਾ 22 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਖੇਤਰ ਦੀਆਂ ਸੰਗਤਾਂ ਨੂੰ ਵਧ ਚੜ੍ਹ ਕੇ ਇਸ ਸਮਾਗਮ 'ਚ ਹਾਜ਼ਰੀ ਭਰਨ ਦੀ ਅਪੀਲ ਕੀਤੀ | ਇਸ ਮੌਕੇ ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਵਜੀਦਪੁਰ, ਰਜਿੰਦਰ ਸਿੰਘ ਮਾਜਰਾ ਤੇ ਨਰਿੰਦਰ ਸਿੰਘ ਚੰਦਪੁਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦੇ 18 ਇੰਜੀਨੀਅਰਿੰਗ ਤੇ ਸਾਇੰਸ ਦੇ ਵਿਦਿਆਰਥੀਆਂ ਨੂੰ ਮਿਲਿਆ 'ਨਾਸਾ ਸਿਟੀਜ਼ਨ ਸਾਇੰਟਿਸਟ' ਦਾ... ਅਗਲੀ ਖ਼ਬਰ ਏ. ਟੀ. ਐੱਮ. 'ਚੋਂ ਨਕਦੀ ਵਾਲਾ ਬੈਗ ਲੁੱਟਣ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।