29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬ 'ਚ ਹੁਣ ਅਮਨ-ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ- ਬੀਬੀ ਰਾਮੂਵਾਲੀਆ

ਅਜੀਤ ਡੈਸਕ 20-02-2026
ਐੱਸ. ਏ. ਐੱਸ. ਨਗਰ, 19 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਸਰਪੰਚ ਦੇ ਹੋਏ ਕਤਲ ਦੇ ਮਾਮਲੇ ਬਾਬਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਹੁਣ ਅਮਨ-ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ | ਉਨ੍ਹਾਂ ਕਿਹਾ ਕਿ ਲੋਕ ਘਰਾਂ 'ਚੋਂ ਖ਼ੁਸ਼ੀਆਂ ਮਨਾਉਣ ਨਿਕਲਦੇ ਹਨ ਤੇ ਗੈਂਗਸਟਰ ਉਨ੍ਹਾਂ ਨੂੰ ਲਾਸ਼ਾਂ 'ਚ ਬਦਲ ਕੇ ਘਰ ਭੇਜ ਰਹੇ ਹਨ | ਉਨ੍ਹਾਂ ਕਿਹਾ ਕਿ ਜੰਗਲ ਰਾਜ ਦੀ ਇਹ ਸਿਖਰ ਹੈ ਅਤੇ ਕੋਈ ਵੇਲਾ ਸੀ ਜਦੋਂ ਲਾਲੂ ਯਾਦਵ ਦੇ ਰਾਜ 'ਚ ਬਿਹਾਰ 'ਚ ਲੋਕਾਂ ਨੂੰ ਮਾਰਿਆ ਜਾਂਦਾ ਸੀ ਅਤੇ ਹੁਣ ਉਹੀ ਹਾਲ ਹੁਣ ਭਗਵੰਤ ਮਾਨ ਦੀ ਸਰਕਾਰ ਵੇਲੇ ਪੰਜਾਬ 'ਚ ਹੋ ਗਿਆ ਹੈ | ਬੀਬੀ ਰਾਮੂਵਾਲੀਆ ਨੇ ਕੇਜਰੀਵਾਲ 'ਤੇ ਤੰਜ ਕਸਦਿਆਂ ਕਿਹਾ ਕਿ ਉਨ੍ਹਾਂ ਬਿਆਨ ਦਿੱਤਾ ਸੀ ਕਿ ਗੈਂਗਸਟਰ ਪੰਜਾਬ ਛੱਡ ਗਏ ਹਨ ਅਤੇ ਜੋ ਰਹਿ ਗਏ ਹਨ, ਉਹ ਬਖ਼ਸ਼ੇ ਨਹੀਂ ਜਾਣਗੇ | ਉਨ੍ਹਾਂ ਕਿਹਾ ਕਿ ਫ਼ਿਰ ਆਏ ਦਿਨ ਬੇਕਸੂਰ ਲੋਕਾਂ ਦੇ ਖ਼ੂਨ ਦੀ ਹੋਲੀ ਕੌਣ ਖੇਡ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕਰੋੜਾਂ ਰੁ. ਫੂਕ ਕੇ ਸਰਕਾਰ ਨਸ਼ਿਆਂ ਅਤੇ ਗੈਂਗਸਟਰਾਂ ਦੇ ਖ਼ਾਤਮੇ ਸੰਬੰਧੀ ਝੂਠਾ ਪ੍ਰਚਾਰ ਕਰ ਰਹੀ ਹੈ, ਜਦਕਿ ਹਕੀਕਤ ਸਭ ਦੇ ਸਾਹਮਣੇ ਹੈ | ਬੀਬੀ ਰਾਮੂਵਾਲੀਆ ਨੇ ਕਿਹਾ ਕਿ 'ਆਪ' ਸਰਕਾਰ ਹਰੇਕ ਫਰੰਟ 'ਤੇ ਫ਼ੇਲ੍ਹ ਸਾਬਿਤ ਹੋਈ ਹੈ, ਲਿਹਾਜ਼ਾ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਇਨ੍ਹਾਂ ਦਾ ਬੋਰੀਆਂ ਬਿਸਤਰ ਗੋਲ ਕਰਕੇ ਪੰਜਾਬ 'ਚ ਭਾਜਪਾ ਦੀ ਸਰਕਾਰ ਬਣਾਉਣਗੇ, ਜੋ ਕਿ ਯੂ. ਪੀ. ਤੇ ਬਿਹਾਰ ਵਾਂਗ ਪੰਜਾਬ ਨੂੰ ਨਸ਼ਿਆਂ ਤੇ ਗੈਂਗਸਟਰਵਾਦ ਤੋਂ ਮੁਕਤੀ ਦਿਵਾ ਕੇ ਖ਼ੁਸ਼ਹਾਲੀ ਦੇ ਰਾਹ 'ਤੇ ਤੋਰੇਗੀ |
ਪਿਛਲੀ ਖ਼ਬਰ ਭਾਰਤ-ਅਮਰੀਕਾ ਸਮਝੌਤਾ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ- ਪਰਮਿੰਦਰ ਸਿੰਘ ਸੋਨਾ ਅਗਲੀ ਖ਼ਬਰ ਸੀ. ਬੀ. ਐੱਸ. ਏ.-ਸੀ. ਜੀ. ਸੀ. ਲਾਂਡਰਾਂ ਨੇ 'ਬਜਟਕੋਨ 26' ਨਾਮਕ ਦੋ ਰੋਜ਼ਾ ਪ੍ਰੋਗਰਾਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।