12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਿੰਡਾਂ ਤੇ ਸ਼ਹਿਰਾਂ 'ਚ ਬਣਾਏ ਜਾ ਰਹੇ ਨੇ ਕਾਰਡ- ਰਘਵੀਰ ਸਿੰਘ ਮੋਦੀ <br/>

ਅਜੀਤ ਡੈਸਕ 21-02-2026
ਖਰੜ, 20 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਕੈਂਪ ਲਗਾ ਕੇ ਇਸ ਸਕੀਮ ਤਹਿਤ ਕਾਰਡ ਬਣਾਏ ਜਾ ਰਹੇ ਹਨ | ਇਹ ਜਾਣਕਾਰੀ ਹਲਕਾ ਵਿਧਾਇਕਾ ਅਨਮੋਲ ਗਗਨ ਮਾਨ ਦੀ ਟੀਮ ਦੇ ਮੈਂਬਰ ਅਤੇ ਪੰਚਾਇਤ ਸੰਮਤੀ ਮੈਂਬਰ ਰਘਬੀਰ ਸਿੰਘ ਮੋਦੀ ਨੇ ਸਾਂਝੀ ਕਰਦਿਆਂ ਦੱਸਿਆ ਕਿ ਪਿਛਲੇ 4 ਦਿਨਾਂ ਤੋਂ ਨਗਰ ਕੌਂਸਲ ਖਰੜ ਦੇ ਵਾ. ਨੰ. 26 'ਚ 'ਆਪ' ਇੰਚਾਰਜ਼ ਪਰਮਜੀਤ ਕੌਰ ਦੀ ਰਹਿਨੁਮਾਈ ਹੇਠ ਪਿੰਡ ਬਡਾਲਾ ਦੇ ਗੁਰਦੁਆਰਾ ਸਾਹਿਬ ਵਿਖੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕੈਂਪ ਜਾਰੀ ਹੈ, ਜਿਸ ਦੌਰਾਨ ਹੁਣ ਤੱਕ 200 ਦੇ ਕਰੀਬ ਲਾਭਪਾਤਰੀਆਂ ਦੇ ਕਾਰਡ ਬਣਾਏ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਸਕੀਮ ਦਾ ਪਿੰਡਾਂ ਅਤੇ ਸ਼ਹਿਰਾਂ ਦੇ ਵਸਨੀਕ ਵੱਡੀ ਗਿਣਤੀ ਵਿਚ ਲਾਭ ਉੱਠਾ ਰਹੇ ਹਨ | ਇਸ ਮੌਕੇ ਪਿੰਡ ਬਡਾਲਾ ਦੇ ਵੱਡੀ ਗਿਣਤੀ ਵਸਨੀਕ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, ਦੂਜਾ ਮੋਟਰਸਾਈਕਲ ਚਾਲਕ ਗਿ੍ਫ਼ਤਾਰ ਅਗਲੀ ਖ਼ਬਰ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼, 3 ਵਿਰੁੱਧ ਮਾਮਲਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।