11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪਿੰਡ ਮਦਨਹੇੜੀ ਦੇ ਓਲਡਏਜ਼ ਹੋਮ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ <br/>

ਅਜੀਤ ਡੈਸਕ 21-02-2026
ਖਰੜ, 20 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੇ ਸਟੇਟ ਐਕਸ਼ਨ ਪਲਾਨ 'ਸਾਡੇ ਬਜ਼ੁਰਗ ਸਾਡਾ ਮਾਣ' ਤਹਿਤ ਪਿੰਡ ਮਦਨਹੇੜੀ ਦੇ 'ਸਰਵ ਹਿਊਮੈਨਿਟੀ ਸਰਵ ਗੌਡ' ਓਲਡ ਏਜ਼ ਹੋਮ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਬਜ਼ੁਰਗਾਂ ਨੂੰ 'ਪ੍ਰੋਡਕਟਿਵ ਐਂਡ ਟਰਾਡੀਸ਼ਨਲ ਏਜਿੰਗ' ਗਤੀਵਿਧੀਆਂ ਤਹਿਤ ਪੇਪਰ ਬੈਗ ਬਣਾਉਣ ਅਤੇ ਬਾਕਸ ਮੇਕਿੰਗ ਦੀ ਸਿਖਲਾਈ ਦਿੱਤੀ ਗਈ | ਇਸ ਪਹਿਲ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਰਚਨਾਤਮਿਕ ਅਤੇ ਉਤਪਾਦਕ ਕਾਰਜਾਂ ਨਾਲ ਜੋੜ ਕੇ ਉਨ੍ਹਾਂ ਦੇ ਮਾਨਸਿਕ, ਭਾਵਨਾਤਮਿਕ ਅਤੇ ਸਮਾਜਿਕ ਜੀਵਨ ਨੂੰ ਹੋਰ ਮਜ਼ਬੂਤ ਬਣਾਉਣਾ ਹੈ | ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਹਾਲੀ ਨਵਦੀਪ ਕੌਰ ਵਲੋਂ ਇਸ ਪ੍ਰੋਗਰਾਮ ਦੇ ਸਾਰੇ ਜ਼ਰੂਰੀ ਪ੍ਰਬੰਧ ਨਿੱਜੀ ਦੇਖ-ਰੇਖ ਹੇਠ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਏ ਗਏ | ਪ੍ਰੋਗਰਾਮ ਦੌਰਾਨ ਬਜ਼ੁਰਗਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ |

ਪਿਛਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਿੱਖ ਮਸਲਿਆਂ 'ਚ ਦਖ਼ਲਅੰਦਾਜ਼ੀ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਕੀਤਾ ਜਾ ਰਿਹੈ ਖਿਲ... ਅਗਲੀ ਖ਼ਬਰ ਮਾਮਲਾ ਪਿੰਡ ਭਾਂਖਰਪੁਰ ਦੀ ਘੱਗਰ ਨਦੀ 'ਚ ਨਾਜਾਇਜ਼ ਮਾਈਨਿੰਗ ਹੋਣ ਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।