03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਲੋਕਤੰਤਰ ਦੀ ਬਹਾਲੀ ਲਈ ਸ਼ਹਾਦਤਾਂ ਦੇਣ ਵਾਲੇ ਪਿੰਡ ਦੁਬਾਲੀ ਦੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਸਮਾਗਮ ਸ਼ੁਰੂ

ਅਜੀਤ ਡੈਸਕ 22-02-2026
ਖਰੜ, 21 ਫਰਵਰੀ (ਜੰਡਪੁਰੀ)-ਬਸਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਵਲੋਂ ਲੋਕਤੰਤਰ ਦੀ ਬਹਾਲੀ ਲਈ ਸ਼ਹਾਦਤਾਂ ਦੇਣ ਵਾਲੇ ਪਿੰਡ ਦੁਬਾਲੀ ਦੇ ਪੰਜ ਸੂਰਬੀਰ ਯੋਧਿਆਂ ਸ਼ਹੀਦ ਭਾਈ ਹਰਜਿੰਦਰ ਸਿੰਘ, ਸ਼ਹੀਦ ਭਾਈ ਜਸਮੇਰ ਸਿੰਘ, ਸ਼ਹੀਦ ਭਾਈ ਜਸਵੀਰ ਸਿੰਘ, ਸ਼ਹੀਦ ਭਾਈ ਮਾਨ ਸਿੰਘ ਅਤੇ ਸ਼ਹੀਦ ਭਾਈ ਚੰਭਾ ਸਿੰਘ ਦੀ ਯਾਦ 'ਚ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਸਮਾਰਕ ਦਾਊਾ ਵਿਖ 21 ਫਰਵਰੀ ਤੋਂ ਲੈ ਕੇ 23 ਫਰਵਰੀ ਤੱਕ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਕਾਦਾਸ ਧਾਲੀਵਾਲ ਨੇ ਦੱਸਿਆ ਕਿ ਉਕਤ ਯੋਧਿਆਂ ਨੂੰ ਸਾਮੰਤਵਾਦੀ ਲੋਕਾਂ ਵਲੋਂ ਸਾਲ 1992 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ ਦੌਰਾਨ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ (ਰਾਜ ਸਭਾ) ਡਾ. ਅਵਤਾਰ ਸਿੰਘ ਕਰੀਮਪੁਰੀ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਨਗੇ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ 'ਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ |

ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਮੁੱਖ ਸੂਚਨਾ ਕਮਿਸ਼ਨਰ ਦੀ ਬੇਟੀ ਦੇ ਆਨੰਦ ਕਾਰਜ ਸਮਾਰੋਹ 'ਚ ਹੋਏ ਸ਼ਾਮਲ <br/> ਅਗਲੀ ਖ਼ਬਰ '54ਵੇਂ ਰੋਜ਼ ਫ਼ੈਸਟੀਵਲ' ਦੀਆਂ ਰੌਣਕਾਂ ਨੂੰ ਦਰਸ਼ਕਾਂ ਨੇ ਜੋਸ਼ੋ ਖਰੋਸ਼ ਨਾਲ ਮਾਣਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।