25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਨਾਬਾਲਗਾ ਨਾਲ ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ

ਅਜੀਤ ਡੈਸਕ 24-02-2026
ਜ਼ੀਰਕਪੁਰ, 23 ਫਰਵਰੀ (ਮਨਿੰਦਰ ਸਿੰਘ)-ਜ਼ੀਰਕਪੁਰ ਪੁਲਿਸ ਵਲੋਂ ਇਕ 15 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਬੀ. ਐੱਨ. ਐੱਸ. ਦੀ ਧਾਰਾ 65 (1) ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ਭੂਪਿੰਦਰ ਸਿੰਘ ਵਾਸੀ ਸਕਸ਼ਮ ਸੁਸਾਇਟੀ ਜ਼ੀਰਕਪੁਰ ਵਜੋਂ ਹੋਈ ਹੈ, ਜੋ ਹਾਲੇ ਫ਼ਰਾਰ ਹੈ ਅਤੇ ਉਸ ਨੂੰ ਲੱਭਣ ਲਈ ਛਾਪੇਮਾਰੀ ਜਾਰੀ ਹੈ | ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਪੀੜਤ ਲੜਕੀ ਨੂੰ ਲੰਬੇ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਿਤ ਪਰਿਵਾਰ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਨ੍ਹਾਂ ਦੀ ਨਾਬਾਲਗ ਧੀ ਨੂੰ ਵਰਗਲਾ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਕਿਸੇ ਨੂੰ ਨਾ ਦੱਸਣ ਲਈ ਧਮਕੀਆਂ ਦਿੱਤੀਆਂ | ਲੜਕੀ ਕੁਝ ਦਿਨਾਂ ਤੋਂ ਬਹੁਤ ਡਰੀ ਹੋਈ ਸੀ, ਪਰ ਜਦੋਂ ਪਰਿਵਾਰ ਨੇ ਉਸ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਰੋਣ ਲੱਗ ਪਈ ਅਤੇ ਵਾਰ-ਵਾਰ ਪੁੱਛਗਿੱਛ ਕਰਨ 'ਤੇ ਲੜਕੀ ਨੇ ਦੱਸਿਆ ਕਿ ਭੁਪਿੰਦਰ ਸਿੰਘ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ | ਇਸ ਤੋਂ ਬਾਅਦ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ ਅਤੇ ਜਾਂਚ ਤੋਂ ਬਾਅਦ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ |
ਪਿਛਲੀ ਖ਼ਬਰ ਪਿੰਡ ਦੁਸਾਰਨਾ ਵਿਖੇ ਨਦੀ 'ਚ ਰਾਤ ਸਮੇਂ ਹੋ ਰਹੀ ਹੈ ਮਾਈਨਿੰਗ, ਪਿੰਡ ਵਾਸੀਆਂ ਨੇ ਪ੍ਰਸ਼ਾਸਨ 'ਤੇ ਮਿਲੀਭੁਗਤ ਦਾ ਲਗਾਇਆ... ਅਗਲੀ ਖ਼ਬਰ ਮੁਹਾਲੀ ਦੇ ਫੇਜ਼-11 'ਚ ਵਾਪਰੇ ਕਤਲ ਕਾਂਡ ਦੇ ਮਾਮਲੇ 'ਚ ਮੁੱਖ ਮੁਲਜ਼ਮ ਸਮੇਤ 4 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।