24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਗੈਂਗਸਟਰਾਂ 'ਤੇ ਵਾਰ ਦਾ 38ਵਾਂ ਦਿਨ ਪੰਜਾਬ ਪੁਲਿਸ ਵਲੋਂ 515 ਥਾਈਾ ਛਾਪੇਮਾਰੀ <br/>

ਅਜੀਤ ਡੈਸਕ 28-02-2026
ਚੰਡੀਗੜ੍ਹ, 27 ਫਰਵਰੀ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ 'ਗੈਂਗਸਟਰਾਂ ਤੇ ਵਾਰ' ਦੇ 38ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ |ਜ਼ਿਕਰਯੋਗ ਹੈ ਕਿ 'ਗੈਂਗਸਟਰਾਂ ਤੇ ਵਾਰ' - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ | ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ |
ਮੁਹਿੰਮ ਦੇ 38ਵੇਂ ਦਿਨ, ਪੁਲਿਸ ਟੀਮਾਂ ਨੇ 184 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਕੁੱਲ ਗਿਣਤੀ 11,800 ਹੋ ਗਈ ਹੈ | ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 113 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਪਿੱਛੋਂ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 363ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 103 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਕਿਲੋ ਹੈਰੋਇਨ, 2715 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3700 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਬਰਾਮਦ ਕੀਤੀ | ਇਸ ਦੇ ਨਾਲ ਸਿਰਫ਼ 363 ਦਿਨਾਂ ਵਿਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,497 ਹੋ ਗਈ ਹੈ | ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 31 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ |

ਪਿਛਲੀ ਖ਼ਬਰ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, 9 ਦਿਨ ਬਾਅਦ ਮੁੱਖ ਮੁਲਜ਼ਮ ਕਾਬੂ <br/> ਅਗਲੀ ਖ਼ਬਰ ਲੜਕੀ ਵਲੋਂ ਸ਼ਾਦੀ ਦੀ ਗੱਲਬਾਤ ਦੌਰਾਨ ਨਿਵੇਸ਼ ਦੇ ਨਾਂਅ 'ਤੇ 46 ਲੱਖ ਦੀ ਠੱਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।