24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਵਿਧਾਇਕ ਰੰਧਾਵਾ ਵਲੋਂ ਪਿੰਡ ਸਿੰਘਪੁਰਾ ਤੋਂ ਕੌਮੀ ਮਾਰਗ ਤੱਕ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ <br/>

ਅਜੀਤ ਡੈਸਕ 28-02-2026
ਜ਼ੀਰਕਪੁਰ, 27 ਫਰਵਰੀ (ਹੈਪੀ ਪੰਡਵਾਲਾ)-ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਸਿੰਘਪੁਰਾ ਵਾਰਡ ਨੰ 23 'ਚ ਸ਼ਹੀਦ ਊਧਮ ਸਿੰਘ ਚੌਕ ਤੋਂ ਲੈ ਕੇ ਅੰਬਾਲਾ-ਚੰਡੀਗੜ੍ਹ ਹਾਈਵੇਅ ਤੱਕ ਕਰੀਬ 1 ਕਿੱਲੋਮੀਟਰ ਲੰਬੀ ਸੜਕ 'ਤੇ 49.98 ਲੱਖ ਰੁ. ਦੀ ਲਾਗਤ ਨਾਲ ਲੁੱਕ ਪੈਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਜ਼ੀਰਕਪੁਰ ਅਤੇ ਨੇੜਲੇ ਖੇਤਰ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਮੁਰੰਮਤ ਨਾਲ ਨਾ ਸਿਰਫ਼ ਆਵਾਜਾਈ ਸੁਚੱਜੀ ਹੋਵੇਗੀ, ਸਗੋਂ ਵਪਾਰਕ ਗਤੀਵਿਧੀਆਂ ਨੂੰ ਵੀ ਤਰੱਕੀ ਮਿਲੇਗੀ ਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਸੁਵਿਧਾ ਪ੍ਰਾਪਤ ਹੋਵੇਗੀ | ਉਨ੍ਹਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਤੇ ਨਿਰਧਾਰਤ ਸਮੇਂ ਅੰਦਰ ਕਾਰਜ ਪੂਰਾ ਕੀਤਾ ਜਾਵੇ | ਸਥਾਨਕ ਵਸਨੀਕਾਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਰੰਧਾਵਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕੌਂਸਲਰ, ਬਲਾਕ ਪ੍ਰਧਾਨ, ਵਾਰਡ ਇੰਚਾਰਜ, ਕਾਰਜ ਸਾਧਕ ਅਫ਼ਸਰ ਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਚੌ. ਸ਼ਿਆਮ ਲਾਲ ਗੁੜਾ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ <br/> ਅਗਲੀ ਖ਼ਬਰ ਪੀਰਮੁਛੱਲਾ ਵਿਖੇ ਬਹੁ-ਮੰਜ਼ਿਲਾ ਵਪਾਰਕ ਇਮਾਰਤ 'ਚ ਲੱਗੀ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।