24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਅੱਜ ਮੁਹਾਲੀ ਤੋਂ ਸਾਬਕਾ ਮੰਤਰੀ ਸਿੱਧੂ ਦੀ ਅਗਵਾਈ 'ਚ ਬਰਨਾਲਾ ਰੈਲੀ ਲਈ 20 ਤੋਂ ਵੱਧ ਬੱਸਾਂ ਤੇ 100 ਤੋਂ ਵੱਧ ਗੱਡੀਆਂ ਦਾ ਕਾਫ਼ਲਾ ਹੋਵੇਗਾ ਰਵਾਨਾ : ਮੱਛਲੀ ਕਲਾਂ <br/>

ਅਜੀਤ ਡੈਸਕ 28-02-2026
ਐੱਸ. ਏ. ਐੱਸ. ਨਗਰ, 27 ਫਰਵਰੀ (ਪ੍ਰੋ. ਅਵਤਾਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ 28 ਫਰਵਰੀ ਨੂੰ ਬਰਨਾਲਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਮੁਹਾਲੀ ਤੋਂ 20 ਤੋਂ ਵੱਧ ਬੱਸਾਂ ਤੇ 100 ਤੋਂ ਵੱਧ ਗੱਡੀਆਂ ਦਾ ਵੱਡਾ ਕਾਫ਼ਲਾ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਇਹ ਕਾਫ਼ਲਾ ਸਵੇਰੇ 7 ਵਜੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਲਾਂਡਰਾਂ-ਬਨੂੰੜ ਮਾਰਗ 'ਤੇ ਪੈਂਦੇ ਪਿੰਡ ਦੈੜੀ ਸਥਿਤ ਗ੍ਰੈਂਡ ਰੋਮਾਨੀਆ ਪੈਲੇਸ ਤੋਂ ਰਵਾਨਾ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਕਾਫ਼ਲੇ 'ਚ ਮੁਹਾਲੀ ਸਮੇਤ ਆਸਪਾਸ ਦੇ ਇਲਾਕਿਆਂ ਤੋਂ ਭਾਰੀ ਗਿਣਤੀ 'ਚ ਹਜ਼ਾਰਾਂ ਵਰਕਰ ਤੇ ਸਮਰਥਕ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ਇਸ ਇਤਿਹਾਸਕ ਰੈਲੀ ਦੌਰਾਨ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਉਚੇਚੇ ਤੌਰ 'ਤੇ ਪੁੱਜ ਕੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਨਗੇ | ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ 'ਮਨਰੇਗਾ ਬਚਾਓ ਮੁਹਿੰਮ' ਤਹਿਤ ਦੇਸ਼ ਭਰ ਦੇ ਗ਼ਰੀਬ ਵਰਗ, ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ ਲਈ ਜ਼ੋਰਦਾਰ ਆਵਾਜ਼ ਚੁੱਕੀ ਜਾਵੇਗੀ | ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ ਆਮ ਲੋਕਾਂ ਦੇ ਹੱਕਾਂ, ਰੁਜ਼ਗਾਰ ਦੀ ਸੁਰੱਖਿਆ ਅਤੇ ਪਿੰਡਾਂ ਦੇ ਵਿਕਾਸ ਨਾਲ ਜੁੜੇ ਮੁੱਦਿਆਂ ਨੂੰ ਉਭਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਕੇ ਦੇਸ਼ ਦੇ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਗ਼ਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਆਈ ਹੈ ਅਤੇ ਭਵਿੱਖ 'ਚ ਵੀ ਲੋਕ ਵਿਰੋਧੀ ਨੀਤੀਆਂ ਦਾ ਡੱਟ ਕੇ ਮੁਕਾਬਲਾ ਕਰਦੀ ਰਹੇਗੀ | ਅੰਤ 'ਚ ਮੱਛਲੀ ਕਲਾਂ ਨੇ ਸਾਰੇ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਬਰਨਾਲਾ ਰੈਲੀ 'ਚ ਸ਼ਮੂਲੀਅਤ ਕਰਨ ਤਾਂ ਜੋ ਗ਼ਰੀਬਾਂ ਦੀ ਜੀਵਨ ਰੇਖਾ ਮਨਰੇਗਾ ਦੇ ਪੁਰਾਣੇ ਸਰੂਪ 'ਚ ਬਹਾਲ ਕਰਵਾਇਆ ਜਾ ਸਕੇ |

ਪਿਛਲੀ ਖ਼ਬਰ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਚਾਰ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਚੌ. ਸ਼ਿਆਮ ਲਾਲ ਗੁੜਾ ਨੂੰ ਸਦਮਾ, ਛੋਟੇ ਭਰਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।