24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਕਨਵੀਨਰ ਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ 'ਚ ਬੰਦ ਕਰਨ ਦੇ ਵਿਰੋਧ 'ਚ ਲਗਾਇਆ ਧਰਨਾ <br/>

ਅਜੀਤ ਡੈਸਕ 28-02-2026
ਖਰੜ, 27 ਫਰਵਰੀ (ਜੰਡਪੁਰੀ)- ਪਾਵਰਕਾਮ ਨਾਲ ਸੰਬੰਧਿਤ ਸਾਂਝੀ ਤਾਲਮੇਲ ਕਮੇਟੀ ਮੰਡਲ ਖਰੜ ਵਲੋਂ ਖੰਡ ਮਿੱਲ ਸ਼ੇਰੋਂ (ਤਰਨਤਾਰਨ) ਦੀ ਜ਼ਮੀਨ ਦੀ ਮਾਲਕੀ ਪੁੱਡਾ ਦੇ ਨਾਂਅ 'ਤੇ ਤਬਦੀਲ ਕਰਨ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਸੰਘਰਸ਼ੀ ਜਥੇਬੰਦੀਆਂ ਵਲੋਂ ਲਗਾਏ ਗਏ ਸ਼ਾਂਤਮਈ ਰੋਸ ਧਰਨੇ 'ਚ ਸ਼ਾਮਿਲ ਕਿਸਾਨ ਆਗੂਆਂ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਗੰਢੀਵਿੰਡ ਦੀ ਪੁਲਿਸ ਵਲੋਂ ਪਾਈ ਗਈ ਨਾਜਾਇਜ਼ ਗਿ੍ਫ਼ਤਾਰੀ ਦੇ ਵਿਰੋਧ 'ਚ ਮੰਡਲ ਖਰੜ ਵਿਖੇ ਧਰਨਾ ਲਗਾਇਆ ਗਿਆ | ਇਸ ਸੰਬੰਧੀ ਜਾਦਕਾਰੀ ਦਿੰਦਿਆਂ ਸਾਂਝੀ ਤਾਲਮੇਲ ਕਮੇਟੀ ਮੰਡਲ ਖਰੜ ਦੇ ਕਨਵੀਨਰ ਗਗਨ ਰਾਣਾ ਨੇ ਦੱਸਿਆ ਕਿ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜਿਵੇਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਸਰਮਾਏਦਾਰਾਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਸੁਰੱਖਿਅਤ ਰੱਖਣ ਤੇ ਉਨ੍ਹਾਂ ਦੇ ਮੁਨਾਫਿਆਂ ਨੂੰ ਬਰਕਰਾਰ ਰੱਖਣ ਲਈ ਨਵੀਆਂ-ਨਵੀਆਂ ਨੀਤੀਆਂ ਅਤੇ ਫ਼ੈਸਲੇ ਲੈ ਕੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦਾ ਘਾਣ ਕੀਤਾ ਜਾ ਰਿਹਾ ਹੈ, ਉਸੇ ਤਰਜ਼ 'ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਨਵੇਂ-ਨਵੇਂ ਫ਼ੈਸਲੇ ਲੈ ਕੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦਾ ਘਾਣ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਤੇ ਕਿਸਾਨਾਂ ਤੋਂ ਜਬਰੀ ਜ਼ਮੀਨਾਂ ਖੋਹ ਕੇ ਵੇਚਣ ਦਾ ਫ਼ੈਸਲਾ ਲਿਆ ਗਿਆ ਹੈ | ਸਰਕਾਰ ਦੇ ਇਨ੍ਹਾਂ ਹੁਕਮਾਂ ਦਾ ਜ਼ਮਹੂਰੀਅਤ ਨਾਲ ਵਿਰੋਧ ਕਰ ਰਹੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਆਗੂਆਂ ਖ਼ਿਲਾਫ਼ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ 'ਚ ਬੰਦ ਕੀਤਾ ਜਾ ਰਿਹਾ ਹੈ | ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਪੰਜਾਬ ਦਾ ਇਤਿਹਾਸ ਪੜ੍ਹ ਲੈਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ 'ਤੇ ਜਦੋਂ ਵੀ ਹੁਕਮਰਾਨਾਂ/ਸਰਕਾਰਾਂ ਵਲੋਂ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ | ਬੁਲਾਰਿਆਂ ਨੇ ਮੰਗ ਕੀਤੀ ਕਿ ਤਰਨਤਾਰਨ ਅਤੇ ਬਠਿੰਡਾ ਵਿਖੇ ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ 'ਤੇ ਪਾਏ ਗਏ ਝੂਠੇ ਕੇਸ ਰੱਦ ਕੀਤੇ ਜਾਣ ਅਤੇ ਗਿ੍ਫ਼ਤਾਰ ਕੀਤੇ ਗਏ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਗਿ੍ਫ਼ਤਾਰ ਆਗੂਆਂ ਨੂੰ ਰਿਹਾਅ ਨਾ ਕੀਤਾ ਤਾਂ ਬਿਜਲੀ ਮੁਲਾਜ਼ਮਾਂ ਵਲੋਂ ਇਸ ਜਬਰ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਅੱਜ ਦੇ ਧਰਨੇ ਨੂੰ ਦਵਿੰਦਰ ਸਿੰਘ ਸਰਕਲ ਪ੍ਰਧਾਨ ਟੈਕਨੀਕਲ ਸਰਵਿਸਿਜ਼ ਯੂਨੀਅਨ, ਤਾਰਨਜੀਤ ਸਿੰਘ, ਰਣਬੀਰ ਸਿੰਘ, ਨਵਦੀਪ ਕੌਰ ਪੀ. ਐੱਸ. ਈ. ਬੀ. ਇੰਪਲਾਈਜ ਫੈਡਰੇਸ਼ਨ ਏਟਕ, ਰਣਜੀਤ ਸਿੰਘ ਢਿੱਲੋਂ ਸੂਬਾ ਪ੍ਰਧਾਨ, ਪਾਰੁਲ ਕੁਮਾਰ ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗੁਰਚਰਨ ਸਿੰਘ, ਅਮਰਜੀਤ ਸਿੰਘ ਤੇ ਭਾਗ ਸਿੰਘ ਪੈਨਸ਼ਨਰਜ਼ ਐਸੋਸੀਏਸ਼ਨ ਆਦਿ ਆਗੂਆਂ ਵਲੋਂ ਸੰਬੋਧਨ ਕੀਤਾ ਗਿਆ |

ਪਿਛਲੀ ਖ਼ਬਰ ਬਡਾਲੀ ਨੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਹੱਕ 'ਚ ਸਮਰਥਨ ਦੀ ਕੀਤੀ ਅਪੀਲ <br/> ਅਗਲੀ ਖ਼ਬਰ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਚਾਰ ਮੁਲਜ਼ਮ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।