24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਬਡਾਲੀ ਨੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੇ ਹੱਕ 'ਚ ਸਮਰਥਨ ਦੀ ਕੀਤੀ ਅਪੀਲ <br/>

ਅਜੀਤ ਡੈਸਕ 28-02-2026
ਖਰੜ, 27 ਫਰਵਰੀ (ਤਰਸੇਮ ਸਿੰਘ ਜੰਡਪੁਰੀ)-ਹਲਕਾ ਖਰੜ ਦੇ ਸੀਨੀਅਰ ਅਕਾਲੀ ਆਗੂ ਸ਼ਮਸ਼ੇਰ ਸਿੰਘ ਬਡਾਲੀ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਨਵੇਂ ਲਗਾਏ ਗਏ ਵਿਧਾਨ ਸਭਾ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਪਾਰਟੀ ਵਰਕਰਾਂ ਅਤੇ ਸਥਾਨਕ ਵਸਨੀਕਾਂ ਨਾਲ ਆਗਾਮੀ ਰਾਜਸੀ ਰਣਨੀਤੀ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ | ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਦੀ ਮਜਬੂਤੀ ਦੇ ਲਈ ਦਿਨ-ਰਾਤ ਇਕ ਕਰਕੇ ਕੰਮ ਕਰ ਰਹੇ ਹਨ | ਇਸ ਮੌਕੇ ਸ਼ਮਸ਼ੇਰ ਸਿੰਘ ਬਡਾਲੀ ਨੇ ਕਿਹਾ ਕਿ ਸਾਰੇ ਅਕਾਲੀ ਵਰਕਰ ਇਕਜੁੱਟ ਹੋ ਕੇ ਰਵਿੰਦਰ ਸਿੰਘ ਖੇੜਾ ਦੇ ਨਾਲ ਖੜ੍ਹਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਬਣਾਉਣ | ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਦੇ ਲੋਕ ਇਕ ਵਿਸ਼ਵਾਸਯੋਗ ਅਤੇ ਪੜ੍ਹੇ-ਲਿਖੇ ਉਮੀਦਵਾਰ ਦੀ ਤਲਾਸ਼ 'ਚ ਹਨ, ਜੋ ਕਿ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰ ਸਕੇ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਕੰਮ ਕਰੇ | ਉਨ੍ਹਾਂ ਕਿਹਾ ਕਿ ਵੋਟਰ ਹੁਣ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਧਿਆਨ ਨਾਲ ਦੇਖ ਰਹੇ ਹਨ ਕਿ ਕਿਹੜਾ ਆਗੂ ਲੋਕਾਂ ਵਿਚ ਵਿਚਰਦਾ ਹੈ ਅਤੇ ਲੋਕ-ਸੇਵਾ ਨੂੰ ਸਮਰਪਿਤ ਹੈ | ਉਨ੍ਹਾਂ ਕਿਹਾ ਕਿ ਚੋਣਾਂ 'ਚ ਲਗਭਗ 9 ਮਹੀਨੇ ਬਾਕੀ ਰਹਿ ਗਈ ਹਨ, ਲਿਹਾਜ਼ਾ ਉਹ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਇਮਾਨਦਾਰੀ ਅਤੇ ਹਲਕੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਦੇ ਆਧਾਰ 'ਤੇ ਸੋਚ-ਸਮਝ ਕੇ ਫ਼ੈਸਲਾ ਲੈਣ | ਇਸ ਮੌਕੇ ਗੁਰਜੀਤ ਸਿੰਘ, ਜਸਨੀਸ਼ ਸਿੰਘ ਕਿੰਤੂ, ਮਨਮਿੰਦਰ ਸਿੰਘ ਮਿੰਟਾ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਰਮਜੀਤ ਸਿੰਘ, ਪਵਨ ਕੁਮਾਰ, ਰਾਣਾ ਭਾਗਾ, ਮੋਲਾਦ ਰਾਣਾ, ਸੁਰਜੀਤ ਸਿੰਘ, ਅਵਤਾਰ ਸਿੰਘ, ਨੱਥਾ ਸਿੰਘ, ਰਘਬੀਰ ਸਿੰਘ ਫ਼ੌਜੀ, ਟੀਨੰੂ ਸੈਣੀ, ਖਾਨ ਬਹਾਦਰ, ਗੁਰਮੁੱਖ ਸਿੰਘ ਤੇ ਜਸਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗਰਮੀਆਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਵਲੋਂ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਯਕੀਨੀ... ਅਗਲੀ ਖ਼ਬਰ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਕਨਵੀਨਰ ਤੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ 'ਚ ਬੰਦ ਕਰਨ ਦੇ ਵਿਰੋਧ 'ਚ ਲਗਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।