15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸਾਈਬਰ ਠੱਗੀ ਦੇ ਮਾਮਲੇ 'ਚ ਮਾਸਟਰਮਾਈਾਡ ਗਿ੍ਫ਼ਤਾਰ

ਅਜੀਤ ਡੈਸਕ 01-03-2026
ਪੰਚਕੂਲਾ, 28 ਫਰਵਰੀ (ਕਪਿਲ)-ਪੰਚਕੂਲਾ ਦੇ ਸਾਈਬਰ ਕ੍ਰਾਇਮ ਵਿੰਗ ਵਲੋਂ ਸਾਈਬਰ ਠੱਗੀ ਦੇ ਮਾਮਲੇ 'ਚ ਮਾਸਟਰਮਾਈਾਡ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਦੀ ਪਛਾਣ ਅਮਿਤ ਖੇੜਾ ਵਜੋਂ ਹੋਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਮੁਲਜ਼ਮ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਫਰਜ਼ੀ ਕੰਪਨੀ ਖੋਲ੍ਹਦਾ ਸੀ ਅਤੇ ਲੋਕਾਂ ਦੇ ਮੋਬਾਈਲ 'ਚ ਇਕ ਫਰਜ਼ੀ ਐਪ ਇੰਸਟਾਲ ਕਰਵਾ ਕੇ ਉਸ ਦੇ ਆਧਾਰ 'ਤੇ ਠੱਗੀ ਮਾਰਦਾ ਸੀ | ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਸ ਮਾਮਲੇ 'ਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਾਬੂ ਮੁਲਜ਼ਮ ਵਲੋਂ ਪੰਚਕੂਲਾ ਜ਼ਿਲ੍ਹੇ 'ਚ ਫਰਜ਼ੀ ਕੰਪਨੀ ਦੇ ਨਾਂਅ 'ਤੇ ਐਪ ਇੰਸਟਾਲ ਕਰਵਾ ਕੇ 76 ਲੱਖ ਰੁ. ਦੀ ਠੱਗੀ ਮਾਰੀ ਗਈ ਸੀ | ਉਧਰ ਮਾਮਲੇ ਦੇ ਜਾਂਚ ਅਧਿਕਾਰੀ ਭੂਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਇਹ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਸ 'ਚ ਮੁਲਜ਼ਮ ਅਮਿਤ ਖੇੜਾ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜੋ ਕਿ ਇਸ ਸਾਈਬਰ ਠੱਗੀ ਦਾ ਮਾਸਟਰਮਾਈਾਡ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਇਸ ਗੋਰਖਧੰਦੇ 'ਚ ਸ਼ਾਮਿਲ ਹੋਰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਦੁਕਾਨਦਾਰ 'ਤੇ ਜਾਨਲੇਵਾ ਹਮਲਾ ਕਰਕੇ ਨਕਦੀ ਲੁੱਟੀ ਮੌਕੇ 'ਤੇ ਹੀ ਮੋਟਰਸਾਈਕਲ ਛੱਡ ਕੇ ਫ਼ਰਾਰ ਹੋਏ ਲੁਟੇਰੇ <br/> ਅਗਲੀ ਖ਼ਬਰ ਚੰਡੀਗੜ੍ਹ ਦੇ ਵਿਕਾਸੀ ਮਸਲਿਆਂ 'ਤੇ ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂਨਿਟ ਸਰਗਰਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।