ਲਾਲੜੂ, 28 ਫਰਵਰੀ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਯੂ. ਜੀ. ਆਈ.) ਵਲੋਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਨੇ ਸੰਸਥਾ ਦੇ ਵਿਦਿਆਰਥੀਆਂ 'ਚ ਵਿਗਿਆਨਕ ਸੋਚ, ਨਵ-ਚੇਤਨਾ ਅਤੇ ਅਨੁਸੰਧਾਨ-ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕੀਤਾ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਡੀਨ ਅਕਾਦਮਿਕ ਡਾ. ਅਨੂਪ ਕੁਮਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਵਿਗਿਆਨਕ ਖੋਜ, ਨਵ-ਚੇਤਨਾ ਅਤੇ ਅਨੁਸੰਧਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਉਨ੍ਹਾਂ ਅਕਾਦਮਿਕ ਉੱਨਤੀ ਅਤੇ ਰਾਸ਼ਟਰੀ ਵਿਕਾਸ 'ਚ ਵਿਗਿਆਨਕ ਸੋਚ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ ਵਿਦਿਆਰਥੀਆਂ ਨੂੰ ਜਗਿਆਸਾ ਪੈਦਾ ਕਰਨ ਅਤੇ ਵਿਗਿਆਨਕ ਦਿ੍ਸ਼ਟੀਕੋਣ ਅਪਣਾਉਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿਚਕਾਰ ਪ੍ਰਾਜੈਕਟ ਪ੍ਰਦਰਸ਼ਿਤ ਕਰਨ, ਕੁਇਜ਼ ਮੁਕਾਬਲਾ, ਪੋਸਟਰ ਮੇਕਿੰਗ ਮੁਕਾਬਲਾ, ਭਾਸ਼ਣ ਮੁਕਾਬਲਾ ਅਤੇ ਰੰਗੋਲੀ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਰਣਵੀਰ ਸਿੰਘ ਸੈਣੀ ਡਾਇਰੈਕਟਰ ਜੇ. ਸੀ. ਬੀ. ਐਲ. ਨੇ ਵਿਦਿਆਰਥੀਆਂ ਨੂੰ ਸਮਰਪਣ ਅਤੇ ਜਗਿਆਸਾ ਨਾਲ ਵਿਗਿਆਨਕ ਮੁਹਾਰਤ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ, ਜਦਕਿ ਯੂ. ਜੀ. ਆਈ. ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸੰਸਥਾ 'ਚ ਅਕਾਦਮਿਕ ਉਤਕਿ੍ਸ਼ਟਤਾ ਅਤੇ ਨਵ-ਚੇਤਨਾ ਦੀ ਸੰਸਕਿ੍ਤੀ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ | ਅੰਤ 'ਚ ਯੂ. ਜੀ. ਆਈ. ਦੇ ਕਾਰਜਕਾਰੀ ਡਾਇਰੈਕਟਰ ਕੰਵਲਜੀਤ ਕੌਰ ਨੇ ਵੱਖ-ਵੱਖ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਅਤੇ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਯੂ. ਜੀ. ਆਈ. ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |