ਇਲਾਜ ਤੋਂ ਪੈਨਸ਼ਨ, ਕਾਨੂੰਨੀ ਜਾਗਰੂਕਤਾ ਤੱਕ-ਬਜ਼ੁਰਗਾਂ ਲਈ ਇਕ ਛੱਤ ਹੇਠ ਸਾਰੀਆਂ ਸਹੂਲਤਾਂ- ਡਾ. ਬਲਜੀਤ ਕੌਰ <br/>
ਅਜੀਤ ਡੈਸਕ
01-03-2026
ਕੈਬਨਿਟ ਮੰਤਰੀ ਨੇ ਦੱਸਿਆ ਕਿ ਅਲੀਮਕੋ ਸਕੀਮ ਤਹਿਤ 421 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਯੰਤਰ ਮੁਹੱਈਆ ਕਰਵਾਏ ਗਏ | ਇਸਦੇ ਨਾਲ 566 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 455 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ | ਉਨ੍ਹਾਂ ਦੱਸਿਆ ਕਿ ਸੂਬੇ ਦੇ ਜ਼ਿਆਦਾਤਰ ਜ਼ਿਲਿ੍ਹਆਂ ਵਿਚ ਸਿਹਤ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ, ਜਦਕਿ ਫ਼ਰੀਦਕੋਟ ਅਤੇ ਸੰਗਰੂਰ ਵਿਚ ਜਲਦ ਹੀ ਇਹ ਕੈਂਪ ਲਗਾਏ ਜਾਣਗੇ | ਇਨ੍ਹਾਂ ਕੈਂਪਾਂ ਵਿਚ ਮੋਤੀਆਬਿੰਦ ਸਰਜਰੀ ਲਈ ਅੱਗੇ ਇਲਾਜ ਵਾਸਤੇ ਭੇਜੇ ਗਏ ਬਜ਼ੁਰਗ ਨਾਗਰਿਕਾਂ ਸਮੇਤ ਮੁਫ਼ਤ ਸਹਾਇਕ ਉਪਕਰਨ, ਪੈਨਸ਼ਨ ਸਹੂਲਤ, ਸੀਨੀਅਰ ਸਿਟੀਜ਼ਨ ਕਾਰਡ, ਯੋਗਾ ਕੈਂਪ ਅਤੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਇਕ ਹੀ ਛੱਤ ਹੇਠ ਪ੍ਰਦਾਨ ਕੀਤੇ ਗਏ | ਇਸ ਤਹਿਤ 5110 ਬਜ਼ੁਰਗ ਨਾਗਰਿਕਾਂ ਨੂੰ ਮੈਂਟੇਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਗਰੂਕ ਕੀਤਾ ਗਿਆ | ਨਾਲ ਹੀ ਬਜ਼ੁਰਗਾਂ ਨੂੰ ਸਮਾਜਿਕ ਤੌਰ 'ਤੇ ਸਰਗਰਮ ਜੀਵਨ ਨਾਲ ਜੋੜਨ ਲਈ ਉਤਪਾਦਕ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ 459 ਬਜ਼ੁਰਗਾਂ ਨੇ ਐਕਟਿਵ ਏਜਿੰਗ ਕੈਂਪਾਂ ਅਤੇ 2192 ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿਚ ਭਾਗ ਲਿਆ | ਇਸ ਤੋਂ ਇਲਾਵਾ, 3005 ਬਜ਼ੁਰਗਾਂ ਨੇ ਯੋਗਾ ਕੈਂਪਾਂ ਰਾਹੀਂ ਸਿਹਤਮੰਦ ਜੀਵਨ ਵੱਲ ਮਜ਼ਬੂਤ ਕਦਮ ਵਧਾਇਆ |