ਖਰੜ, 28 ਫਰਵਰੀ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਵਲੋਂ ਅੱਜ 'ਮਨਰੇਗਾ ਬਚਾਓ ਸੰਘਰਸ਼' ਤਹਿਤ ਬਰਨਾਲਾ ਵਿਖੇ ਰੱਖੀ ਗਈ ਮਹਾਂ-ਰੈਲੀ 'ਚ ਹਿੱਸਾ ਲੈਣ ਲਈ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਦੀ ਰਹਿਨੁਮਾਈ ਹੇਠ ਖਰੜ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਮਨਜੀਤ ਸਿੰਘ ਝਲਬੂਟੀ ਦੀ ਹਾਜ਼ਰੀ ਵਿਚ ਖਰੜ ਤੋਂ ਰਵਾਨਾ ਹੋਇਆ | ਇਸ ਮੌਕੇ ਬੰਨੀ ਕੰਗ ਨੇ ਕਿਹਾ ਕਿ ਦੇਸ਼ ਵਿਚ ਮਨਰੇਗਾ ਅਤੇ ਕਿਸਾਨੀ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦੇ ਲੋਕ-ਪਿ੍ਆ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਬਰਨਾਲਾ ਰੈਲੀ ਪੰਜਾਬ ਵਿਚ ਕਾਂਗਰਸ ਪਾਰਟੀ ਲਈ 2027 ਦੀਆਂ ਚੋਣਾਂ ਦਾ ਮੁੱਢ ਬੰਨੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਪੰਜਾਬ ਭਰ ਤੋਂ ਕਾਂਗਰਸ ਪਾਰਟੀ ਦੇ ਸਮਰਥਕ ਸ਼ਾਮਿਲ ਹੋਣ ਜਾ ਰਹੇ ਹਨ, ਜਿਸ ਕਾਰਨ ਇਹ ਰੈਲੀ ਇਤਿਹਾਸਕ ਸਾਬਿਤ ਹੋਵੇਗੀ | ਇਸ ਮੌਕੇ ਕ੍ਰਿਪਾਲ ਸਿੰਘ ਖਿਜ਼ਰਾਬਾਦ, ਗਿਆਨ ਸਿੰਘ ਘੰਡੌਲੀ, ਰਣਜੀਤ ਸਿੰਘ ਖੱਦਰੀ, ਰੋਹਿਤ ਤੀੜਾ, ਅਵਤਾਰ ਸਿੰਘ ਤਾਰੀ, ਹੈਪੀ ਧੀਮਾਨ, ਨਰਿੰਦਰ ਸਿੰਘ ਢਕੌਰਾਂ, ਹਰਜਿੰਦਰ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਰੋਮੀ ਸਰਪੰਚ, ਜਸਵਿੰਦਰ ਸਿੰਘ, ਜਸਪਾਲ ਸਿੰਘ, ਮੇਜਰ ਸਿੰਘ, ਸੁਰਿੰਦਰ ਸਿੰਘ, ਅਸ਼ੋਕ ਪੱਲਣਪੁਰ, ਸਰਬਜੀਤ ਸਿੰਘ ਟੋਡਰਮਾਜਰਾ, ਲਖਵੀਰ ਸਿੰਘ, ਰਾਣਾ ਦੇਸੂਮਾਜਰਾ, ਹਰਜਿੰਦਰ ਸਿੰਘ ਤੇ ਹਰਬੰਸ ਸਿੰਘ ਸਮੇਤ ਇਲਾਕੇ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸੰਮਤੀ ਮੈਂਬਰ, ਸਰਪੰਚ, ਪੰਚ ਤੇ ਸਮਰਥਕ ਹਾਜ਼ਰ ਸਨ |