03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਿਸਾਨ-ਮਜ਼ਦੂਰ ਮੋਰਚੇ ਵਲੋਂ ਅੰਮਿ੍ਤਸਰ ਡੀ.ਸੀ ਦਫ਼ਤਰ ਅੱਗੇ ਮੋਰਚਾ 19 ਤੋਂ- ਪੰਧੇਰ <br/>

ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਕਿਸਾਨ-ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ ਅਤੇ ਹੋਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਗੁਰਿੰਦਰ ਸਿੰਘ <br/> 02-03-2026
ਚੰਡੀਗੜ੍ਹ, 1 ਮਾਰਚ (ਅਜਾਇਬ ਸਿੰਘ ਔਜਲਾ)- ਕਿਸਾਨ-ਮਜ਼ਦੂਰ ਮੋਰਚਾ ਦੇ ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਇਕੱਤਰਤਾ ਹੋਈ, ਜਿਸ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਲੌਂਗੋਵਾਲ, ਦਿਲਬਾਗ ਸਿੰਘ ਗਿੱਲ ਅਤੇ ਬਲਵੰਤ ਬਹਿਰਾਮਕੇ ਵਲੋਂ ਕੀਤੀ ਗਈ | ਇਸ ਮੀਟਿੰਗ ਵਿਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਕਰੜੇ ਹੱਥੀ ਲੈਂਦੇ ਹੋਏ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਲਟਕਦੀਆਂ ਆ ਰਹੀਆਂ ਹਨ | ਮੰਗਾਂ ਸਬੰਧੀ ਦੋਵੇਂ ਸਰਕਾਰਾਂ ਆਪੋ ਆਪਣੇ ਟਾਲ ਮਟੋਲ ਨੀਤੀ 'ਤੇ ਚੱਲ ਰਹੀਆਂ ਹਨ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਬਿਜਲੀ ਬੋਰਡ ਦੇ ਨਿੱਜੀਕਰਨ ਲਈ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ, ਬੀਜ ਐਕਟ 2025, ਮਜ਼ਦੂਰਾਂ ਦੇ ਕਿਰਤ ਕਾਨੂੰਨ ਖਤਮ ਕਰਕੇ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਲਾਗੂ ਕਰਨ ਵਿਰੁੱਧ ਅਤੇ ਮਨਰੇਗਾ ਖਤਮ ਕਰਕੇ ਲਿਆਂਦੇ ਗਏ ਮਜ਼ਦੂਰ ਮਾਰੂ ਆਦਿ ਕਾਨੂੰਨਾਂ ਵਿਰੁੱਧ ਕਿਸਾਨ, ਮਜ਼ਦੂਰ, ਨੌਜਵਾਨ ਅਤੇ ਅÏਰਤਾਂ ਦੇਸ਼ ਪੱਧਰ 'ਤੇ ਹੁਣ ਆਪਣਾ ਅੰਦੋਲਨ ਵੱਡੀ ਪੱਧਰ 'ਤੇ ਵਿੱਢਣ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ਦੇ ਮੱਦੇਨਜ਼ਰ ਕਿਸਾਨ-ਮਜ਼ਦੂਰ ਮੋਰਚੇ ਵਲੋਂ ਅੰਮਿ੍ਤਸਰ ਡੀ.ਸੀ ਦਫ਼ਤਰ ਅੱਗੇ 19 ਮਾਰਚ ਨੂੰ ਮੋਰਚਾ ਲਗਾਉਣ ਦਾ ਵੀ ਫੈਸਲਾ ਲਿਆ ਗਿਆ ਹੈ | ਆਗੂਆਂ ਨੇ ਮੰਗ ਕੀਤੀ ਕਿ ਸ਼ੰਬੂ ਖਨੌਰੀ 'ਤੇ ਹੋਏ ਨੁਕਸਾਨ ਦੀ ਭਰਪਾਈ, ਜ਼ਖਮੀਆਂ ਤੇ ਸ਼ਹੀਦ ਪਰਿਵਾਰਾਂ ਦਾ ਰਹਿੰਦਾ ਮੁਆਵਜ਼ਾ ਦਿੱਤਾ ਜਾਵੇ, ਹੜ੍ਹਾਂ ਦਾ ਰਹਿੰਦਾ ਮੁਆਵਜ਼ਾ ਜਲਦ ਜਾਰੀ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ 'ਤੇ ਮੋਰਚੇ ਦੌਰਾਨ ਪਾਏ ਗਏ ਸਾਰੇ ਪੁਲਿਸ, ਰੇਲਵੇ ਅਤੇ ਪਰਾਲੀ ਦੇ ਕੇਸ ਵਾਪਸ ਲਏ ਜਾਣ | ਆਗੂਆਂ ਨੇ ਇਹ ਵੀ ਦੱਸਿਆ ਕਿ 14 ਮਾਰਚ ਨੂੰ ਅਮਿਤ ਸ਼ਾਹ ਪੰਜਾਬ ਫੇਰੀ 'ਤੇ ਆ ਰਹੇ ਉਨ੍ਹਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਕੇਂਦਰਾਂ 'ਤੇ ਵੱਡੇ ਇਕੱਠ ਕਰਕੇ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰੇ ਕੀਤੇ ਜਾਣਗੇ ਜਿਸ ਵਿਚ ਭਾਰਤ-ਅਮਰੀਕਾ ਸਮਝੌਤਾ ਰੱਦ ਕਰਨ, ਮਨਰੇਗਾ ਨੂੰ ਬਹਾਲ ਕਰਨ, ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਕੇ ਐਮ.ਐਸ.ਪੀ ਗਰੰਟੀ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਜਾਵੇਗੀ | ਇਸੇ ਦੌਰਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿਚ ਅਹਿਮ ਮਤੇ ਪਾਸ ਕੀਤੇ ਗਏ ਜਿਨ੍ਹਾਂ ਵਿਚ ਗੁਰਦਾਸਪੁਰ ਵਿਚ ਰਣਜੀਤ ਸਿੰਘ ਆਦੀ ਦੀ ਝੂਠੇ ਪੁਲਿਸ ਮੁਕਾਬਲੇ ਵਿਚ ਮੌਤ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀੇ | ਆਗੂਆਂ ਨੇ 6 ਮਾਰਚ ਨੂੰ ਬਠਿੰਡਾ ਵਿਖੇ ਹੋ ਰਹੇ ਜਬਰ ਵਿਰੋਧੀ ਮਾਰਚ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ ਹੈ | ਉਨ੍ਹਾਂ ਨੇ ਅਮਰੀਕਾ ਵਲੋਂ ਇਰਾਨ 'ਤੇ ਕੀਤੇ ਹਮਲੇ ਦੀ ਵੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਇਸ ਮੌਕੇ ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਅਮਰਜੀਤ ਸਿੰਘ ਮੋਹੜੀ, ਬਲਦੇਵ ਸਿੰਘ ਜੀਰਾ, ਦਿਲਬਾਗ਼ ਸਿੰਘ ਹਰੀਗੜ੍ਹ, ਦਿਲਬਾਗ ਸਿੰਘ ਗਿੱਲ, ਗੁਰਅਮਨੀਤ ਸਿੰਘ ਮਾਂਗਟ, ਬਲਵੰਤ ਸਿੰਘ ਬਹਿਰਾਮਕੇ, ਐਡਵੋਕੇਟ ਹਰਮਨਦੀਪ ਸਿੰਘ, ਗੁਰਧਿਆਨ ਸਿੰਘ, ਬਲਕਾਰ ਸਿੰਘ ਬੈਂਸ, ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ ਚਡਿਆਲਾ ਅਤੇ ਸੁਖਚੈਨ ਸਿੰਘ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਲਈ ਲਗਾਈਆਂ ਡਿਊਟੀਆਂ <br/> ਅਗਲੀ ਖ਼ਬਰ ਪਿ੍ੰ. ਗੁਰਦੇਵ ਪਾਲ ਦੀ ਸਵੈ-ਜੀਵਨੀ 'ਸੁਪਨਿਆਂ ਦੀ ਤਾਮੀਰ' ਦਾ ਲੋਕ ਅਰਪਣ ਲਿਖਤਾਂ 'ਚ ਯਾਦਾਂ ਦਾ ਸਹਾਰਾ ਮਿਆਰੀ ਸਾਹਿਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।