07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਸ੍ਰੀ ਅਨੰਦਪੁਰ ਸਾਹਿਬ ਲਈ ਖਾਲਸਾ ਸਕੂਲ ਖਰੜ ਤੋਂ ਪੰਥਕ ਇਕੱਤਰਤਾ ਲਈ ਅੱਜ ਬੱਸਾਂ ਹੋਣਗੀਆਂ ਰਵਾਨਾ- ਸ਼ੇਰਗਿੱਲ <br/>

ਭਜਨ ਸਿੰਘ ਸ਼ੇਰਗਿੱਲ ਜਾਣਕਾਰੀ ਦਿੰਦੇ ਹੋਏ | ਤਸਵੀਰ : ਗੁਰਮੁਖ ਸਿੰਘ ਮਾਨ <br/> 03-03-2026
ਖਰੜ, 2 ਮਾਰਚ (ਗੁਰਮੁਖ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 3 ਮਾਰਚ ਨੂੰ ਵਿਸ਼ਾਲ ਪੰਥਕ ਇਕੱਤਰਤਾ ਕੀਤੀ ਜਾ ਰਹੀ ਹੈ, ਜਿਸ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਆਗੂ ਸ਼ਿਕਰਤ ਕਰਨਗੇ | ਇਹ ਜਾਣਕਾਰੀ ਦਿੰਦਿਆਂ ਸਾਬਕਾ ਐਸ. ਜੀ. ਪੀ. ਸੀ. ਮੈਂਬਰ ਭਜਨ ਸਿੰਘ ਸ਼ੇਰਗਿੱਲ ਨੇ ਵਿਧਾਨ ਸਭਾ ਹਲਕਾ ਖਰੜ ਦੇ ਪੰਥਕ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਸ ਪੰਥਕ ਇਕੱਤਰਤਾ 'ਚ ਸ਼ਮੂਲੀਅਤ ਕਰਨ | ਉਨ੍ਹਾਂ ਕਿਹਾ ਕਿ ਪੰਥਕ ਇਕੱਤਰਤਾ 'ਚ ਸ਼ਾਮਿਲ ਹੋਣ ਲਈ ਸਵੇਰੇ 9 ਵਜੇ ਖਾਲਸਾ ਸਕੂਲ ਖਰੜ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਬੱਸਾਂ ਰਵਾਨਾ ਹੋਣਗੀਆਂ | ਇਸ ਮੌਕੇ ਜੋਰਾ ਸਿੰਘ ਚੱਪੜਚਿੜੀ, ਜਗਜੀਤ ਸਿੰਘ, ਜਸਬੀਰ ਸਿੰਘ, ਹਾਕਮ ਸਿੰਘ ਖਰੜ, ਗੁਰਮੁੱਖ ਸਿੰਘ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸੰਨੀ ਇਨਕਲੇਵ ਦੀਆਂ ਸਮੱਸਿਆਵਾਂ ਨੂੰ ਲੈ ਕੇ ਭੇਜਿਆ ਮੰਗ-ਪੱਤਰ ਅਗਲੀ ਖ਼ਬਰ ਐਮ.ਸੀ.ਐਮ ਕਾਲਜ 'ਚ ਸੰਗੀਤ ਨਾਟਕ ਅਕਾਦਮੀ ਸੰਬੰਧੀ ਰਾਸ਼ਟਰੀ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।